ਜਲਾਲਾਬਾਦ, 6 ਫਰਵਰੀ (ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ 1 ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ, ਰਤਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ, ਐੱਸ. ਪੀ. ਡੀ. ਤਰੁਨ ਰਤਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲ਼ੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ. ਓ. ਸਟਾਫ਼ ਫ਼ਾਜ਼ਿਲਕਾ ਨੇ ਚੱਲੇ ਆ ਰਹੇ ਭਗੌੜੇ ਮੋਹਨ ਲਾਲ ਪੁੱਤਰ ਰਾਮ ਸਿੰਘ ਪਿੰਡ ਵਰਿਆਮ ਖੇੜਾ ਨੂੰ ਅੱਜ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 3/7/2024 ਨੂੰ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਭਗੌੜਾ ਕਰਾਰ ਕਰ ਦਿੱਤਾ ਗਿਆ, ਜਿਸ ਨੂੰ ਅੱਜ ਕਾਬੂ ਕਰਕੇ ਪੁਲਿਸ ਸਟੇਸ਼ਨ ਬਹਾਵ ਵਾਲਾ ਵਿਖੇ ਐੱਸ. ਐੱਚ. ਓ. ਦੇ ਹਵਾਲੇ ਕਰ ਦਿੱਤਾ | ਇਸ ਮੌਕੇ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ, ਐੱਚ. ਸੀ. ਜਸਵਿੰਦਰ ਸਿੰਘ, ਐੱਚ. ਸੀ. ਮਨਵੀਰ ਸਿੰਘ ਆਦਿ ਹਾਜ਼ਰ ਸਨ ¢