27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੱਥਰਾਂ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਕਾਰਨ ਮਜ਼ਦੂਰ ਦੀ ਮੌਤ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਇਲਾਕੇ 'ਚ ਵਾਪਰੇ ਇਕ ਦਰਦਨਾਕ ਹਾਦਸੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਜ਼ਦੂਰ ਕੰਮ ਕਰ ਰਿਹਾ ਸੀ ਕਿ ਅਚਾਨਕ ਪੱਥਰਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਇਕ ਪਾਸੇ ਪਲਟ ਗਈ, ਜਿਸ ਕਾਰਨ ਮਜ਼ਦੂਰ ਪੱਥਰਾਂ ਦੇ ਹੇਠਾਂ ਦੱਬ ਗਿਆ | ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਲਕੀਤ ਸਿੰਘ ਤੇ ਮੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਰੂੜ੍ਹ ਸਿੰਘ ਸਰਹੱਦੀ ਖੇਤਰ 'ਚ ਮਜ਼ਦੂਰੀ ਕਰਨ ਗਿਆ ਹੋਇਆ ਸੀ | ਕੰਮ ਦੌਰਾਨ ਪੱਥਰਾਂ ਨਾਲ ਲੱਦੀ ਟਰੈਕਟਰ-ਟਰਾਲੀ ਅਚਾਨਕ ਇਕ ਪਾਸੇ ਉਲਟ ਗਈ ਤੇ ਸਾਰੇ ਪੱਥਰ ਰੂੜ੍ਹ ਸਿੰਘ ਦੇ ਉੱਪਰ ਜਾ ਡਿੱਗੇ | ਉਸ ਨੂੰ ਤੁਰੰਤ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਆਪਣੇ ਪਿੱਛੇ ਦੋ ਬੱਚੇ ਤੇ ਬਿਮਾਰ ਪਤਨੀ ਛੱਡ ਗਿਆ ਹੈ | ਪੀੜਤ ਪਰਿਵਾਰ ਨੇ ਸਰਕਾਰ ਤੇ ਠੇਕੇਦਾਰ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ | ਥਾਣਾ ਖੂਈ ਖੇੜਾ ਦੇ ਐੱਸ. ਐੱਚ. ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 12 ਦੀ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਫ਼ਾਜ਼ਿਲਕਾ ਵਿਖੇ ਸਾਂਝੇ ਫ਼ਰੰਟ ਦੀ ਮੀਟਿੰਗ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਫ਼ਾਜ਼ਿਲਕਾ ਨਸ਼ਾ ਛੁਡਾਊ ਕੇਂਦਰ ਵਿਖੇ ਸਥਾਪਿਤ ਕੀਤੀ ਲਾਇਬ੍ਰੇਰੀ
Ad Position 24