27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

12 ਦੀ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਫ਼ਾਜ਼ਿਲਕਾ ਵਿਖੇ ਸਾਂਝੇ ਫ਼ਰੰਟ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਤੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਹਰਭਜਨ ਸਿੰਘ ਖੁੰਗਰ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਕਥਿਤ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ | ਮੀਟਿੰਗ 'ਚ ਜਨਤਕ ਅਦਾਰਿਆਂ ਨੂੰ ਕਾਰਪੋਰੇਟਾਂ ਹੱਥ ਵੇਚਣ, ਨਵੇਂ ਬਿਜਲੀ ਬਿੱਲ 2025 ਅਤੇ ਚਾਰ ਨਵੇਂ ਲੇਬਰ ਕੋਡ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ | ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 16% ਬਕਾਇਆ ਡੀ. ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ ਤੇ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧਣ ਦੀ ਮੰਗ | ਖ਼ਾਲੀ ਪਈਆਂ ਸਰਕਾਰੀ ਅਸਾਮੀਆਂ ਭਰਨ ਤੇ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਨ 'ਤੇ ਜ਼ੋਰ ਦਿੱਤਾ ਗਿਆ | ਮਨਰੇਗਾ ਦੀ ਬਹਾਲੀ, ਆਂਗਣਵਾੜੀ ਤੇ ਆਸ਼ਾ ਵਰਕਰਾਂ ਦੇ ਉਜ਼ਰਤਾਂ ਵਿਚ ਕੇਰਲਾ ਪੈਟਰਨ 'ਤੇ ਵਾਧਾ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ ਗਈ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ 10 ਪ੍ਰਮੁੱਖ ਟਰੇਡ ਯੂਨੀਅਨਾਂ ਵਲੋਂ 12 ਫਰਵਰੀ 2026 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਜ਼ਿਲ੍ਹੇ ਅੰਦਰ ਪੂਰਨ ਤੌਰ 'ਤੇ ਸਫਲ ਬਣਾਇਆ ਜਾਵੇਗਾ | ਇਸ ਦੀ ਰਣਨੀਤੀ ਉਲੀਕਣ ਲਈ 7 ਫਰਵਰੀ ਨੂੰ ਦੁਪਹਿਰ 12 ਵਜੇ ਫ਼ਾਜ਼ਿਲਕਾ ਦੇ ਪੈਨਸ਼ਨਰਜ਼ ਭਵਨ ਵਿਖੇ ਸਮੂਹ ਜਨਤਕ ਜਥੇਬੰਦੀਆਂ ਦੀ ਇਕ ਵੱਡੀ ਮੀਟਿੰਗ ਸੱਦੀ ਗਈ ਹੈ | ਇਸ ਮੌਕੇ ਮਹਿੰਦਰ ਕੁਮਾਰ ਕੌੜਿਆਂ ਵਾਲੀ, ਟਹਿਲ ਸਿੰਘ ਸੈਣੀ, ਗੁਰਮੀਤ ਸਿੰਘ, ਰੌਸ਼ਨ ਲਾਲ, ਭੀਮ ਸੈਨ, ਸੁਰਿੰਦਰ ਪਾਲ ਮਦਾਨ, ਹਰਭਜਨ ਲਾਲ ਕੰਬੋਜ, ਨਾਇਬ ਸਿੰਘ ਸੈਣੀ, ਮੰਗਲ ਸਿੰਘ, ਹਰਬੰਸ ਲਾਲ ਕਟਾਰੀਆ, ਬੂਟਾ ਸਿੰਘ ਬਰਾੜ, ਵਸਾਵਾਂ ਰਾਮ, ਪ੍ਰੇਮ ਕੁਮਾਰ, ਕੁਲਬੀਰ ਸਿੰਘ ਢਾਬਾ, ਸੁਰਿੰਦਰ ਕੁਮਾਰ ਕੰਬੋਜ, ਜਸਵਿੰਦਰ ਸਿੰਘ, ਨੋਪਾ ਰਾਮ, ਫੁੰਮਣ ਸਿੰਘ ਅਤੇ ਸੁਖਜਿੰਦਰ ਸਿੰਘ ਪੈਰਾਮੈਡੀਕਲ ਸਮੇਤ ਕਈ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਨੇ ਕੁਸ਼ਟ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਜਾਗਰੂਕਤਾ ਪੈਂਫਲਟ ਜਾਰੀ ਅਗਲੀ ਖ਼ਬਰ ਪੱਥਰਾਂ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਕਾਰਨ ਮਜ਼ਦੂਰ ਦੀ ਮੌਤ
Ad Position 24