27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜ਼ਿਲ੍ਹਾ ਸਿਹਤ ਵਿਭਾਗ ਨੇ ਕੁਸ਼ਟ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਜਾਗਰੂਕਤਾ ਪੈਂਫਲਟ ਜਾਰੀ

Ad Position 21
No active advertisement
ਅਜੀਤ ਡੈਸਕ 07-02-2026
ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਵਿਚ ਵਿਸ਼ਵ ਲੈਪਰੋਸੀ ਪੰਦਰ੍ਹਵਾੜਾ ਦੇ ਸੰਬੰਧ ਵਿਚ ਜਾਗਰੂਕਤਾ ਪਿੰ੍ਰਟਿੰਗ ਮੈਟੀਰੀਅਲ ਰਿਲੀਜ਼ ਕੀਤਾ | ਇਸ ਸਮੇਂ ਡਾ. ਕਵਿਤਾ ਸਿੰਘ, ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਨੀਲੂ ਚੁੱਘ ਜ਼ਿਲ੍ਹਾ ਲੈਪਰੋਸੀ ਅਫ਼ਸਰ, ਡਾ. ਅੰਕੁਸ਼, ਵਿਨੋਦ ਖੁਰਾਨਾ, ਰਾਜੀਵ ਕੁਮਾਰ, ਸੁਨੀਲ ਕੁਮਾਰ, ਦਿਵੇਸ਼ ਕੁਮਾਰ, ਰਜਿੰਦਰ ਕੁਮਾਰ, ਸੰਦੀਪ ਕੁਮਾਰ, ਵਿਕੀ ਕੁਮਾਰ ਹਾਜ਼ਰ ਸਨ | ਇਸ ਸਮੇਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਨੈਸ਼ਨਲ ਲੈਪਰੋਸੀ ਅਰਿਡੀਕੇਸ਼ਨ ਪ੍ਰੋਗਰਾਮ (ਐਨ. ਐਲ. ਈ. ਪੀ.) ਤਹਿਤ ਕੁਸ਼ਟ ਰੋਗ ਦੇ ਖ਼ਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਰੈਲੀਆਂ, ਗਰੁੱਪ ਮੀਟਿੰਗ ਕਰਕੇ ਆਮ ਲੋਕਾਂ ਨੂੰ ਕੁਸ਼ਟ ਰੋਗ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਜੇਕਰ ਕੋਈ ਸ਼ੱਕੀ ਲੱਛਣ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਸ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਇਲਾਜ ਯੋਗ ਹੈ | ਡਾ. ਨੀਲੂ ਚੁੱਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ, ਚਮੜੀ ਦਾ ਸੰੁਨਾਪਨ, ਨਸਾਂ ਮੋਟੀਆਂ ਅਤੇ ਸਖ਼ਤ, ਚਮੜੀ ਤੇ ਠੰਢੇ ਤੇ ਗਰਮ ਦਾ ਪਤਾ ਨਾ ਲੱਗਣਾ, ਨਾ ਠੀਕ ਹੋਣ ਵਾਲੇ ਜ਼ਖ਼ਮ ਹੋ ਜਾਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾ ਕੇ ਚੈੱਕਅਪ ਕਰਵਾਉਣਾ ਚਾਹੀਦਾ ਹੈ | ਕੁਸ਼ਟ ਰੋਗ ਦੇ ਮਰੀਜ਼ਾਂ ਨਾਲ ਕਿਸੇ ਵੀ ਪ੍ਰਕਾਰ ਦੇ ਭੇਦਭਾਵ ਨਹੀਂ ਕਰਨਾ ਚਾਹੀਦਾ | ਸਿਹਤ ਵਿਭਾਗ ਦਾ ਟੀਚਾ ਜ਼ੀਰੋ ਲੈਪਰੋਸੀ ਟਰਾਂਸਮਿਸ਼ਨ ਹੈ | ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੁਸ਼ਟ ਰੋਗੀਆਂ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੁੰਨੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਤੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ 12 ਦੀ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਫ਼ਾਜ਼ਿਲਕਾ ਵਿਖੇ ਸਾਂਝੇ ਫ਼ਰੰਟ ਦੀ ਮੀਟਿੰਗ
Ad Position 24