27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸੁੰਨੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਤੇ ਗਹਿਣੇ ਕੀਤੇ ਚੋਰੀ

Ad Position 21
No active advertisement
ਅਜੀਤ ਡੈਸਕ 07-02-2026
ਅਬੋਹਰ, 6 ਫਰਵਰੀ (ਵਿਵੇਕ ਹੂੜੀਆ)-ਅਬੋਹਰ ਦੀ ਈਦਗਾਹ ਬਸਤੀ ਵਿਚ ਬੀਤੀ ਰਾਤ ਚੋਰਾਂ ਵਲੋਂ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਥੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਘਰ ਦੇ ਮਾਲਕ ਦਾ ਲੜਕਾ ਉਥੋਂ ਲੰਘਿਆ | ਪੀੜਤ ਰਿੰਕੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿੱਲਿ੍ਹਆਂਵਾਲੀ ਰੋਡ 'ਤੇ ਰਹਿੰਦਾ ਹੈ, ਜਦਕਿ ਉਸ ਦੇ ਮਾਤਾ-ਪਿਤਾ ਈਦਗਾਹ ਬਸਤੀ ਵਾਲੇ ਮਕਾਨ 'ਚ ਰਹਿੰਦੇ ਹਨ | ਉਸ ਦੇ ਮਾਤਾ-ਪਿਤਾ ਸੂਰਤਗੜ੍ਹ ਵਿਖੇ ਇਕ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਗਏ ਹੋਏ ਸਨ ਤੇ ਘਰ ਪੂਰੀ ਤਰ੍ਹਾਂ ਸੁੰਨਾ ਸੀ | ਚੋਰਾਂ ਨੇ ਇਸੇ ਗੱਲ ਦਾ ਫ਼ਾਇਦਾ ਉਠਾਉਂਦੇ ਹੋਏ ਰਾਤ ਦੇ ਹਨੇਰੇ 'ਚ ਵਾਰਦਾਤ ਨੂੰ ਅੰਜਾਮ ਦਿੱਤਾ | ਰਿੰਕੂ ਅਨੁਸਾਰ ਸਵੇਰੇ ਗੁਆਂਢੀਆਂ ਨੇ ਘਰ ਦੇ ਤਾਲੇ ਟੁੱਟੇ ਦੇਖ ਕੇ ਉਸ ਨੂੰ ਫ਼ੋਨ 'ਤੇ ਸੂਚਨਾ ਦਿੱਤੀ | ਜਦੋਂ ਉਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਅਲਮਾਰੀ ਵਿਚ ਰੱਖੀ ਹਜ਼ਾਰਾਂ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ, ਚਾਂਦੀ ਦੀਆਂ ਝਾਂਜਰਾਂ ਤੇ ਹੋਰ ਕੀਮਤੀ ਸਾਮਾਨ ਗ਼ਾਇਬ ਸੀ | ਘਟਨਾ ਦੀ ਸੂਚਨਾ ਤੁਰੰਤ ਸਿਟੀ-1 ਪੁਲਿਸ ਨੂੰ ਦਿੱਤੀ ਗਈ | ਪੁਲਿਸ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਦਰਜ ਕੀਤੇ ਹਨ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਦੇ ਹੋਏ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫ਼ਾਜ਼ਿਲਕਾ ਜ਼ਿਲ੍ਹੇ 'ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੋਂ-ਅਮਰਪ੍ਰੀਤ ਕੌਰ ਸੰਧੂ ਅਗਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਨੇ ਕੁਸ਼ਟ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਜਾਗਰੂਕਤਾ ਪੈਂਫਲਟ ਜਾਰੀ
Ad Position 24