20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਚਿਨ ਸੇਠੀ ਦੇ ਸਹਿਯੋਗ ਨਾਲ ਅਰੋੜਾ ਵਿਕਾਸ ਮੰਚ ਨੇ ਲੋੜਵੰਦ ਧੀ ਦੇ ਵਿਆਹ ਲਈ ਦਿੱਤਾ ਰਾਸ਼ਨ <br/>

Ad Position 21
No active advertisement
ਅਜੀਤ ਡੈਸਕ 21-02-2026
ਅਬੋਹਰ, 20 ਫਰਵਰੀ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਅਬੋਹਰ ਵਲੋਂ ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਇਕ ਹੋਰ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ 'ਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ | ਸੰਸਥਾ ਵਲੋਂ ਇਸ ਵਾਰ ਇਕ ਗ਼ਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਘਰ ਦਾ ਸਾਰਾ ਰਾਸ਼ਨ ਮੁਹੱਈਆ ਕਰਵਾਇਆ | ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਆਰਥਿਕ ਤੌਰ 'ਤੇ ਕਮਜ਼ੋਰ ਇਕ ਪਰਿਵਾਰ ਨੇ ਧੀ ਦੇ ਵਿਆਹ ਲਈ ਮੰਚ ਨਾਲ ਸੰਪਰਕ ਕੀਤਾ ਸੀ | ਮਾਮਲੇ ਦੀ ਪੂਰੀ ਜਾਂਚ-ਪੜਤਾਲ ਕਰਨ ਤੋਂ ਬਾਅਦ 'ਸੇਠੀ ਫਲੈਕਸ' ਦੇ ਸੰਚਾਲਕ ਸਚਿਨ ਸੇਠੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਵਿਆਹ ਦਾ ਸਾਰਾ ਰਾਸ਼ਨ ਲੈ ਕੇ ਦਿੱਤਾ ਗਿਆ | ਮੰਚ ਵਲੋਂ ਸੇਠੀ ਪਰਿਵਾਰ ਦੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਗਗਨ ਚੁੱਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਲੜਕੀ ਸਮੇਤ ਮੰਚ ਹੁਣ ਤੱਕ ਕੁੱਲ 147 ਲੋੜਵੰਦ ਲੜਕੀਆਂ ਦੇ ਵਿਆਹ 'ਚ ਸਹਿਯੋਗ ਕਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਹ ਸਭ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਰਿਹਾ ਹੈ | ਇਸ ਮੌਕੇ ਗਗਨ ਚੁੱਘ, ਸੁਭਾਸ਼ ਚੁੱਘ, ਸਚਿਨ ਸੇਠੀ ਤੇ ਨਰੇਸ਼ ਸੇਠੀ ਹਾਜ਼ਰ ਸਨ, ਜਿਨ੍ਹਾਂ ਨੇ ਨਵ-ਵਿਆਹੇ ਜੋੜੇ ਦੇ ਖ਼ੁਸ਼ਹਾਲ ਜੀਵਨ ਲਈ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ 'ਚ ਨਰਸਰੀ ਦੇ ਬੱਚਿਆਂ ਲਈ 'ਚਿੱਤਰ ਦਾ ਵਿਅੰਜਨ ਨਾਲ ਮਿਲਾਣ' ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਕਿੱਲੋ ਅਫ਼ੀਮ ਸਮੇਤ ਰਾਜਸਥਾਨ ਦੇ ਦੋ ਵਿਅਕਤੀ ਗਿ੍ਫ਼ਤਾਰ
Ad Position 24