20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਸਮੂਹ ਪੋ੍ਰਗਰਾਮ ਅਫ਼ਸਰਾਂ, ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਕਵਿਤਾ ਸਿੰਘ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 21-02-2026
ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ਸਮੇਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਕੌਮੀ ਤੇ ਰਾਜ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਆਮ ਆਦਮੀ ਕਲੀਨਿਕਾਂ ਦੀ ਸੁਚਾਰੂ ਕਾਰਗੁਜ਼ਾਰੀ ਸੰਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ | ਜਿਸ 'ਚ ਖ਼ਾਸ ਤੌਰ 'ਤੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਮਰੀਜ਼ ਦੇਖਭਾਲ 'ਤੇ ਜ਼ੋਰ ਦਿੰਦਿਆਂ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ | ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਤੇ ਸਾਰੇ ਸਿਹਤ ਸੰਸਥਾਨਾਂ 'ਚ ਮਰੀਜ਼ਾਂ ਨੂੰ ਸਮੇਂ ਸਿਰ, ਪਾਰਦਰਸ਼ੀ ਤੇ ਗੁਣਵੱਤਾ ਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਖ਼ਾਸ ਕਰਕੇ ਹਾਈ ਰਿਸਕ ਗਰਭਵਤੀ ਅÏਰਤਾਂ ਦੀ ਪਹਿਲ ਦੇ ਆਧਾਰ 'ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਜਾਵੇ ਤੇ ਐਨ. ਸੀ. ਡੀ. ਦੇ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ | ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਦਵਾਈਆਂ, ਲੈਬ ਟੈੱਸਟ ਤੇ ਤੁਰੰਤ ਇਲਾਜ ਦੀ ਸਹੂਲਤ ਨੂੰ ਬਿਨਾ ਰੁਕਾਵਟ ਜਾਰੀ ਰੱਖਿਆ ਜਾਵੇ | ਡਾ. ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਸਾਰੇ ਪੋ੍ਰਗਰਾਮ ਅਫ਼ਸਰ ਤੇ ਸੀਨੀਅਰ ਮੈਡੀਕਲ ਅਫ਼ਸਰ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕਰਨ, ਡਾਕਟਰਾਂ ਤੇ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ, ਦਵਾਈਆਂ ਦਾ ਕਾਫ਼ੀ ਸਟਾਕ ਕਾਇਮ ਰੱਖਣ ਤੇ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਨਿਯਮਾਂ ਦੀ ਪੂਰੀ ਪਾਲਨਾ ਕਰਵਾਉਣ | ਸਾਰੇ ਰਿਕਾਰਡ ਤੇ ਆਨਲਾਈਨ ਡਾਟਾ ਸਮੇਂ-ਸਮੇਂ 'ਤੇ ਅੱਪਡੇਟ ਕੀਤਾ ਜਾਵੇ | ਇਸ ਤੋਂ ਇਲਾਵਾ ਪਿੰਡ ਤੇ ਸ਼ਹਿਰੀ ਖੇਤਰਾਂ 'ਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉੱਚ ਅਧਿਕਾਰੀਆਂ ਨੂੰ ਨਿਯਮਿਤ ਪ੍ਰਗਤੀ ਰਿਪੋਰਟ ਭੇਜੀ ਜਾਵੇ | ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਲੋਕਾਂ ਦਾ ਭਰੋਸਾ ਕਾਇਮ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਸਾਰੇ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਲਗਾਤਾਰ ਸੁਧਾਰ ਲਿਆਉਣ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਏਰਿਕ, ਡਾ. ਸੁਮਿਤ ਸਿੰਘ, ਡਾ. ਸੁਨੀਤਾ ਐਪੀਡਮੈਲੋਜਿਸਟ, ਡਾ. ਵਿਕਾਸ ਗਾਂਧੀ, ਡਾ. ਅੰਕੁਸ਼, ਜ਼ਿਲ੍ਹਾ ਪੋ੍ਰਗਰਾਮ ਮੈਨੇਜਰ ਰਾਜੇਸ਼ ਕੁਮਾਰ, ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਪੂਜਾ ਤੇ ਅਤਿੰਦਰ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਐੱਫ.ਐੱਫ. ਰੋਡ ਦੇ ਕਿਨਾਰਿਆਂ 'ਤੇ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ <br/>
Ad Position 24