ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਅਜੀਤ ਡੈਸਕ
21-02-2026
ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਢਾਣੀ ਵਾਟਰ ਵਰਕਸ ਅਰਨੀਵਾਲਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਪਣੇ ਹੱਥ 'ਚ ਪਲਾਸਟਿਕ ਦੀ ਕੈਂਨੀ ਫੜੀ ਆਉਂਦਾ ਦਿਖਾਈ ਦਿੱਤਾ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੇ ਹੱਥ 'ਚ ਫੜੀ ਕੈਂਨੀ ਦੀ ਚੈਕਿੰਗ ਕੀਤੀ ਤਾਂ ਉਸ 'ਚੋਂ ਸਵਾ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕੰਧਵਾਲਾ ਹਾਜ਼ਰ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |