14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਲਵਾਈ 'ਤੇ ਹਮਲਾ ਕਰਕੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 22-02-2026
ਅਬੋਹਰ, 21 ਫਰਵਰੀ (ਵਿਵੇਕ ਹੂੜੀਆ)-ਸਥਾਨਕ ਜੋਹੜੀ ਮੰਦਰ ਨੇੜੇ ਬੀਤੀ ਰਾਤ ਇਕ ਹਲਵਾਈ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਤੇ ਲੁੱਟਣ ਦੇ ਮਾਮਲੇ 'ਚ ਥਾਣਾ ਸਿਟੀ-1 ਦੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮਹਿਜ਼ 24 ਘੰਟਿਆਂ ਦੇ ਅੰਦਰ ਦੋ ਲੁਟੇਰਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਰਵਿੰਦਰ ਭੀਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵਾਨਪੁਰਾ ਨਿਵਾਸੀ ਰਾਜਨ ਪੁੱਤਰ ਯੋਗਰਾਜ, ਜੋ ਕਿ ਹਲਵਾਈ ਦਾ ਕੰਮ ਕਰਦਾ ਹੈ, ਨੇ ਸ਼ਿਕਾਇਤ ਦਿੱਤੀ ਸੀ ਕਿ ਰਾਤ ਕਰੀਬ 1 ਵਜੇ ਜਦੋਂ ਉਹ ਪੈਲੇਸ ਤੋਂ ਕੰਮ ਖ਼ਤਮ ਕਰਕੇ ਘਰ ਪਰਤ ਰਿਹਾ ਸੀ, ਤਾਂ ਚਾਵਲਾ ਸਟੂਡੀਓ ਨੇੜੇ ਤਿੰਨ ਨੌਜਵਾਨਾਂ ਨੇ ਉਸ ਦਾ ਮੋਟਰਸਾਈਕਲ ਰੋਕ ਲਿਆ | ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਸ ਕੋਲੋਂ ਨਗਦੀ ਖੋਹ ਕੇ ਫ਼ਰਾਰ ਹੋ ਗਏ | ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਟੀਮਾਂ ਦਾ ਗਠਨ ਕੀਤਾ ਤੇ ਤਕਨੀਕੀ ਮਾਧਿਅਮਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ | ਪੁਲਿਸ ਨੇ ਮੁਖ਼ਬਰ ਦੀ ਸੂਚਨਾ 'ਤੇ ਕਾਰਵਾਈ ਕਰਦਿਆਂ ਬਾਬਾ ਕਾਲੋਨੀ ਨਿਵਾਸੀ ਵਿਕਾਸ ਕੁਮਾਰ ਪੁੱਤਰ ਪ੍ਰਮੋਦ ਕੁਮਾਰ ਤੇ ਸੰਤ ਨਗਰ ਨਿਵਾਸੀ ਰਾਜੀਵ ਕੁਮਾਰ ਨੂੰ ਕਾਬੂ ਕਰ ਲਿਆ ਹੈ | ਮੁਲਜ਼ਮਾਂ ਖ਼ਿਲਾਫ਼ ਬੀ. ਐਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨਸ਼ੇ ਦੇ ਆਦੀ ਹਨ ਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ |

Ad Position 22
No active advertisement
ਪਿਛਲੀ ਖ਼ਬਰ ਕੈਨਵੇ ਕਾਲਜ ਅਬੋਹਰ ਵਿਖੇ ਮਾਂ ਬੋਲੀ 'ਤੇ ਵਿਚਾਰ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ ਲਈ ਕੋਈ ਵੀ ਕਸਰ ਨਹੀਂ ਛੱਡਾਂਗਾ-ਵਿਧਾਇਕ ਗੋਲਡੀ ਕੰਬੋਜ <br/>
Ad Position 24