14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੁੱਖ ਮੰਤਰੀ ਮਾਨ ਨੇ ਗਿਲਹੋਤਰਾ ਤੇ ਅਰੋੜਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਫ਼ਾਜ਼ਿਲਕਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਸੰਦੀਪ ਗਿਲਹੋਤਰਾ ਦੇ ਦਿਹਾਂਤ 'ਤੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਨਾਲ ਬੈਠੇ ਵਿਧਾਇਕ ਸਵਨਾ ਤੇ ਕੰਬੋਜ | ਅਜੀਤ ਤਸਵੀਰ <br/> 22-02-2026
ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਾਜ਼ਿਲਕਾ ਦੇ ਸਮਾਜ ਸੇਵੀ ਸੰਦੀਪ ਗਿਲਹੋਤਰਾ ਦੇ ਅਚਾਨਕ ਦਿਹਾਂਤ 'ਤੇ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਨਿਵਾਸ ਸਥਾਨ 'ਤੇ ਪੁੱਜੇ, ਜਿਥੇ ਉਨ੍ਹਾਂ ਗਿਲਹੋਤਰਾ 'ਤੇ ਅਰੋੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸੰਦੀਪ ਗਿਲਹੋਤਰਾ ਸਹੁਰਾ ਸਨ ਅਤੇ ਕਰਨ ਗਿਲਹੋਤਰਾ ਦੇ ਪਿਤਾ | ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪਰਿਵਾਰ 'ਚ ਬੈਠ ਕੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਉਨ੍ਹਾਂ ਗਿਲਹੋਤਰਾ 'ਤੇ ਅਰੋੜਾ ਪਰਿਵਾਰ ਨਾਲ ਆਪਣੀ ਸਾਂਝ ਦਾ ਵੀ ਜ਼ਿਕਰ ਕੀਤਾ | ਸ.ਮਾਨ ਨੇ ਘਰ ਵਿਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਨੂੰ ਵੀ ਬੜੇ ਸ਼ਰਧਾ ਨਾਲ ਸਰਵਨ ਕੀਤਾ | ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਆਦਿ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਰਾਸ਼ਨ ਭੇਟ <br/> ਅਗਲੀ ਖ਼ਬਰ ਪੇਂਡੂ ਫੁੱਟਬਾਲ ਟੂਰਨਾਮੈਂਟ ਦਾ ਸ਼ਿੰਗਾਰ ਬਣ ਰਹੀ ਹੈ ਅਫ਼ਰੀਕਨ ਖਿਡਾਰੀਆਂ ਦੀ ਫੁੱਟਬਾਲ ਟੀਮ <br/>
Ad Position 24