14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

15 ਲੱਖ ਦੀ ਫਿਰੌਤੀ ਮੰਗਣ ਵਾਲੇ ਚਾਰ ਨਾਬਾਲਗਾ ਨੂੰ ਫ਼ਾਜ਼ਿਲਕਾ ਪੁਲਿਸ ਨੇ ਕੀਤਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 22-02-2026
ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਫਿਰੌਤੀ ਵਸੂਲਣ ਨੂੰ ਲੈ ਕੇ ਧਮਕੀ ਦੇਣ ਦੇ ਇਕ ਸਨਸਨੀਖ਼ੇਜ਼ ਮਾਮਲੇ ਨੂੰ ਸੁਲਝਾਉਂਦੇ ਹੋਏ ਚਾਰ ਨਾਬਾਲਗਾਂ ਨੂੰ ਹਿਰਾਸਤ ਵਿਚ ਲਿਆ ਹੈ | ਫੜੇ ਗਏ ਸਾਰੇ ਮੁਲਜ਼ਮ ਵਿਦਿਆਰਥੀ ਹਨ, ਜਿਨ੍ਹਾਂ ਨੇ ਅਬੋਹਰ ਦੇ ਇਕ ਮੋਬਾਈਲ ਦੁਕਾਨਦਾਰ ਤੋਂ 15 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ | ਮੁਲਜ਼ਮਾਂ ਨੇ ਨਾ ਸਿਰਫ਼ ਪੈਸਿਆਂ ਦੀ ਮੰਗ ਕੀਤੀ, ਸਗੋਂ ਭੁਗਤਾਨ ਨਾ ਕਰਨ 'ਤੇ ਦੁਕਾਨਦਾਰ ਦੇ ਪਰਿਵਾਰ ਨੂੰ ਖ਼ਤਮ ਕਰਨ ਦੀ ਧਮਕੀ ਵੀ ਦਿੱਤੀ ਸੀ | ਅਮਰਪੁਰਾ ਨਿਵਾਸੀ ਰਾਜਿੰਦਰ ਕੁਮਾਰ, ਜਿਨ੍ਹਾਂ ਦੀ ਅਬੋਹਰ ਵਿਚ ਮੋਬਾਈਲ ਦੀ ਦੁਕਾਨ ਹੈ, ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਨੂੰ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ | ਫ਼ੋਨ ਕਰਨ ਵਾਲੇ ਨੇ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਤੇ ਫਿਰ 15 ਲੱਖ ਰੁਪਏ ਦੀ ਮੰਗ ਕੀਤੀ | ਡਰਾਉਣ ਲਈ ਕਾਲਰ ਨੇ ਸਾਫ਼ ਕਿਹਾ ਕਿ ਜੇਕਰ ਮੰਗ ਪੂਰੀ ਨਾ ਹੋਈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾਵੇਗਾ | ਇਸ ਧਮਕੀ ਤੋਂ ਬਾਅਦ ਪੀੜਤ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ | ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਤਕਨੀਕੀ ਜਾਂਚ ਤੇ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਚਾਰੋ ਨਾਬਾਲਗਾਂ ਨੂੰ ਕਾਬੂ ਕਰ ਲਿਆ | ਪੁਲਿਸ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਅਪਰਾਧ ਨੂੰ ਅੰਜਾਮ ਦੇਣ ਵਾਲੇ ਸਾਰੇ ਮੁਲਜ਼ਮ ਨਾਬਾਲਗ ਹਨ ਅਤੇ ਸਕੂਲ ਵਿਚ ਪੜ੍ਹਾਈ ਕਰਦੇ ਹਨ | ਫੜੇ ਗਏ ਲੜਕਿਆਂ 'ਚੋਂ ਤਿੰਨ ਇਕੋ ਸਕੂਲ ਦੇ ਵਿਦਿਆਰਥੀ ਹਨ, ਜਦਕਿ ਚੌਥਾ ਮੁਲਜ਼ਮ ਦੂਜੇ ਸਕੂਲ 'ਚ ਪੜ੍ਹਦਾ ਹੈ | ਛਾਪੇਮਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਉਹ ਮੋਬਾਈਲ ਫ਼ੋਨ ਤੇ ਸਿੰਮ ਕਾਰਡ ਵੀ ਬਰਾਮਦ ਕਰ ਲਿਆ ਹੈ, ਜਿਸ ਦੀ ਵਰਤੋਂ ਕਰਕੇ ਧਮਕੀ ਦਿੱਤੀ ਸੀ | ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਬਹਾਵਵਾਲਾ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਐਨ.ਐੱਸ.ਐੱਸ. ਕੈਂਪ ਦਾ ਦੂਜਾ ਦਿਨ ਸਫ਼ਾਈ ਤੇ ਯੋਗ ਸਿੱਖਿਆ ਦੇ ਨਾਂਅ <br/>
Ad Position 24