28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਧੂ ਬਣੇ ਭਾਕਿਯੂ ਏਕਤਾ ਮਝੈਲ ਦੇ ਜ਼ਿਲ੍ਹਾ ਪ੍ਰਧਾਨ

Ad Position 21
No active advertisement
ਅਜੀਤ ਡੈਸਕ 23-02-2026
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਜ਼ਿਲ੍ਹਾ ਫ਼ਾਜ਼ਿਲਕਾ ਦੀ ਚੋਣ ਪੰਜਾਬ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਭਾਰਤ ਅਮਰੀਕਾ ਦੀ ਟਰੇਡ ਡੀਲ ਨੂੰ ਭਾਰਤ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ ਦੱਸਿਆ | ਉਨ੍ਹਾਂ ਕਿਹਾ ਕਿ ਇਸ ਤੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਜਾਗਰੂਕ ਹੋ ਕੇ ਸਰਕਾਰ ਖ਼ਿਲਾਫ਼ ਵੱਡੀ ਲੜਾਈ ਵਿੱਢਣ 'ਚ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸੇ ਵੀ ਸ਼ਹਿਰ ਜਾਂ ਪਿੰਡ 'ਚ ਚਿੱਪ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਇਸ ਮੌਕੇ ਦਪਿੰਦਰ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਪ੍ਰੇਮ ਕੁਮਾਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਫੁੱਲਰਵਨ, ਗੁਰਮੁਖ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ, ਗੁਰਭੇਜ ਸਿੰਘ ਚੱਠਾ ਬਲਾਕ ਪ੍ਰਧਾਨ ਮਮਦੋਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਬਲਾਕ ਜਲਾਲਾਬਾਦ ਨੇ ਵਿਧਾਇਕ ਗੋਲਡੀ ਕੰਬੋਜ ਦੀ ਰਿਹਾਇਸ਼ ਅੱਗੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਸ਼ੂਗਰ ਮਿੱਲ ਸੇਰੋਂ ਵਿਚ ਸਰਕਾਰ ਵਲੋਂ ਜਾਰੀ ਉਸਾਰੀ ਰੁਕਵਾਈ ਗਈ-ਸੰਯੁਕਤ ਕਿਸਾਨ ਮੋਰਚਾ
Ad Position 24