ਬੱਲੂਆਣਾ, 22 ਫਰਵਰੀ (ਜਸਮੇਲ ਸਿੰਘ ਢਿੱਲੋਂ)-ਪਿਛਲੇ ਹਫ਼ਤੇ ਚੰਡੀਗੜ੍ਹ ਦੇ ਵਿਕਾਸ ਭਵਨ ਵਿਚ ਆਮ ਆਦਮੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਲੀ ਜ਼ਿੰਮੇਵਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਦੇ ਮੀਡੀਆ ਵਿੰਗ ਦੇ ਵਾਈਸ ਕੋਆਰਡੀਨੇਟਰ ਤੇ ਮੌਜੂਦਾ ਸਰਪੰਚ ਭਜਨ ਲਾਲ ਬੱਲੂਆਣਾ ਨੇ 11 ਪਿੰਡਾਂ ਦੀ ਕਮਾਨ ਸੰਭਾਲਣ ਤੋਂ ਬਾਅਦ ਲਗਾਤਾਰ ਪਿੰਡਾਂ ਦੇ ਦੌਰੇ ਕਰ ਰਹੇ ਹਨ | ਆਮ ਆਦਮੀ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਫੀਡ ਬੈਕ ਲੈ ਕੇ ਹਾਈਕਮਾਨ ਨੂੰ ਭੇਜ ਰਹੇ ਹਨ | ਉਸੇ ਹੀ ਸੰਬੰਧ 'ਚ ਉਨ੍ਹਾਂ ਨੇ ਪਿੰਡ ਦਲਮੀਰ ਖੇੜਾ ਵਿਖੇ ਲੰਬਾ ਸਮਾਂ ਬਿਤਾਇਆ, ਪਾਰਟੀ ਦੇ ਹਰ ਵਿੰਗ, ਵੀ. ਡੀ. ਸੀ. ਵਿੰਗ, ਸਪੋਰਟਸ ਵਿੰਗ, ਐੱਸ. ਸੀ. ਵਿੰਗ ਤੇ ਪਾਰਟੀ ਦੇ ਪੁਰਾਣੇ ਵਰਕਰਾਂ ਨਾਲ ਇਕ ਲੰਬੀ ਮੀਟਿੰਗ ਕੀਤੀ | ਮੀਟਿੰਗ 'ਚ ਖ਼ਾਸ ਕਰਕੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਤੇ ਮੌਜੂਦਾ ਵਰਕਰ ਬਲਦੇਵ ਰਾਜ, ਅਵਤਾਰ ਸਿੰਘ, ਕੁਲਬੀਰ ਸਿੰਘ ਹਲਕਾ ਕੋਆਰਡੀਨੇਟਰ, ਦਰਸ਼ਨ ਸਿੰਘ, ਤਰਸੇਮ ਸਿੰਘ, ਸੁਖਵੰਤ ਸਿੰਘ, ਪ੍ਰਕਾਸ਼ ਸਿੰਘ ਤੇ ਸੁਖਪਾਲ ਸਿੰਘ ਤੋਂ ਇਲਾਵਾ ਕਈ ਹੋਰ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮਾਨ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਸੱਪਾਂ ਵਾਲੀ ਤੋਂ ਬਲਦੇਵ ਕੰਬੋਜ ਵੀ ਹਾਜ਼ਰ ਸਨ |