28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-02-2026
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ. ਸੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਜਦੋਂ ਸੇਮ-ਨਾਲ਼ਾ ਪਿੰਡ ਕੌੜਿਆਂਵਾਲੀ ਪਾਸ ਪੁੱਜੀ ਤਾਂ ਉਥੇ ਇਕ ਵਿਅਕਤੀ ਚਿੱਟੇ ਦਾ ਨਸ਼ਾ ਕਰਦਾ ਦਿਖਾਈ ਦਿੱਤਾ | ਪੁਲਿਸ ਵਲੋਂ ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਤੇ 20 ਰੁਪਏ ਦਾ ਅੱਧਾ ਸੜਿਆ ਹੋਇਆ ਨੋਟ ਬਰਾਮਦ ਹੋਇਆ | ਫੜੇ ਗਏ ਵਿਅਕਤੀ ਦੀ ਪਛਾਣ ਜੋਗਿੰਦਰ ਸਿੰਘ ਉਰਫ਼ ਬੱਬਲੂ ਪੁੱਤਰ ਰਾਜ ਸਿੰਘ ਵਾਸੀ ਰਾਣਾ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡੇਂਗੂ, ਮਲੇਰੀਏ ਦੇ ਅਗੇਤੇ ਪ੍ਰਬੰਧਾਂ ਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਜਾਗਰੂਕਤਾ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਸਮਾਜ ਸੇਵੀ ਵਿਪਨ ਸ਼ਰਮਾ ਦੀਆਂ ਕੋਸ਼ਿਸ਼ਾਂ ਨਾਲ ਅਪਾਹਜ ਲੋਕਾਂ ਦੇ ਪ੍ਰਮਾਣ ਪੱਤਰ ਤੇ ਰੇਲਵੇ ਪਾਸ ਬਣਵਾਏ
Ad Position 24