28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੇਂਗੂ, ਮਲੇਰੀਏ ਦੇ ਅਗੇਤੇ ਪ੍ਰਬੰਧਾਂ ਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਜਾਗਰੂਕਤਾ ਸੰਬੰਧੀ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-02-2026
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਡਾ. ਕਵਿਤਾ ਸਿੰਘ ਸਿਵਲ ਸਰਜਨ ਵਲੋਂ ਡੇਂਗੂ ਮਲੇਰੀਏ ਦੇ ਅਗੇਤੇ ਪ੍ਰਬੰਧਾਂ ਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਜਾਗਰੂਕਤਾ ਸੰਬੰਧੀ ਜ਼ਿਲੇ੍ਹ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਤੇ ਫ਼ੀਲਡ ਸਟਾਫ਼ ਨਾਲ ਵਰਚੂਅਲ ਮੀਟਿੰਗ ਕੀਤੀ ਗਈ | ਇਸ ਮੌਕੇ ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡੀਮੋਲੋਜਿਸਟ, ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਅਤਿੰਦਰ ਸਿੰਘ ਮੌਜੂਦ ਸਨ | ਇਸ ਸਮੇਂ ਐਨ. ਵੀ. ਬੀ. ਡੀ. ਸੀ. ਪੀ., ਡੇਂਗੂ ਮਲੇਰੀਆ ਦੇ ਅਗੇਤੇ ਪ੍ਰਬੰਧਾਂ ਤੇ ਹੋਰ ਪੋ੍ਰਗਰਾਮਾਂ ਸੰਬੰਧੀ ਚਰਚਾ ਕੀਤੀ ਗਈ | ਉਨ੍ਹਾਂ ਸਮੂਹ ਸੰਬੰਧਿਤ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਮੱਛਰ ਪੈਦਾ ਹੋਣ ਦੇ ਸੋਮਿਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਤੇ ਉਨ੍ਹਾਂ ਨੂੰ ਨਸ਼ਟ ਕਰਨ ਸੰਬੰਧੀ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਮਾਨੀਟਰਨਿੰਗ ਰਿਪੋਰਟਾਂ ਨੂੰ ਸਮੇਂ-ਸਿਰ ਅੱਪਲੋਡ ਕੀਤਾ ਜਾਵੇ ਤੇ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਲੋਕ 'ਟੈਲੀ-ਮਾਨਸ' ਹੈਲਪਲਾਈਨ ਰਾਹੀਂ ਡਾਕਟਰੀ ਸਲਾਹ ਲੈਣ-ਸਿਵਲ ਸਰਜਨ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24