20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬ ਪੱਲੇਦਾਰ ਯੂਨੀਅਨ ਨੇ ਸ਼ਹੀਦ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 24-02-2026
ਫ਼ਾਜ਼ਿਲਕਾ, 23 ਫਰਵਰੀ (ਦਵਿੰਦਰ ਪਾਲ ਸਿੰਘ)-'ਪਗੜੀ ਸੰਭਾਲ ਜੱਟਾ' ਲਹਿਰ ਦੇ ਬਾਨੀ ਤੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਅਜੀਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਪੱਲੇਦਾਰ ਯੂਨੀਅਨ ਫ਼ਾਜ਼ਿਲਕਾ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਦੌਰਾਨ ਯੂਨੀਅਨ ਦੇ ਆਗੂਆਂ ਨੇ ਸ਼ਹੀਦ ਅਜੀਤ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਕਾਮਰੇਡ ਬਖ਼ਤਾਵਰ ਸਿੰਘ ਘੜੂੰਮੀ, ਪ੍ਰਧਾਨ ਪਿਆਰ ਸਿੰਘ ਤੇ ਬਚਨ ਸਿੰਘ ਨੇ ਦੱਸਿਆ ਕਿ ਸ਼ਹੀਦ ਅਜੀਤ ਸਿੰਘ ਨੇ ਅੰਗਰੇਜ਼ੀ ਹਕੂਮਤ ਦੇ ਕਾਲੇ ਕਾਨੂੰਨਾਂ ਵਿਰੁੱਧ ਦੇਸ਼-ਵਿਆਪੀ ਲਹਿਰ ਚਲਾਈ ਸੀ | ਉਨ੍ਹਾਂ ਨੇ ਕਈ ਵਾਰ ਜੇਲ੍ਹਾਂ ਕੱਟੀਆਂ ਤੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਆਗੂਆਂ ਨੇ ਇਤਿਹਾਸਕ ਪਲ ਯਾਦ ਕਰਦਿਆਂ ਦੱਸਿਆ ਕਿ ਜਿਸ ਦਿਨ ਸ਼ਹੀਦ ਭਗਤ ਸਿੰਘ ਦਾ ਜਨਮ ਹੋਇਆ, ਉਸੇ ਦਿਨ ਉਨ੍ਹਾਂ ਦੇ ਚਾਚਾ ਅਜੀਤ ਸਿੰਘ ਜੇਲ੍ਹ ਤੋਂ ਰਿਹਾਅ ਹੋ ਕੇ ਘਰ ਪਰਤੇ ਸਨ | ਇਸੇ ਖ਼ੁਸ਼ੀ ਕਾਰਨ ਭਗਤ ਸਿੰਘ ਦਾ ਨਾਂਅ ਪਹਿਲਾਂ 'ਭਾਗਾਂ ਵਾਲਾ' ਰੱਖਿਆ ਗਿਆ ਸੀ | ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ 'ਚ ਸਾਹ ਲੈ ਰਹੇ ਹਾਂ | ਸ਼ਹੀਦਾਂ ਨੂੰ ਸਜਦਾ ਕਰਦਿਆਂ ਪ੍ਰੀਤਮ ਸਿੰਘ, ਗੁਰਮੇਜ ਸਿੰਘ, ਸਲੀਮ ਸਿੰਘ, ਦਲੀਪ ਸਿੰਘ, ਦਲੀਪ ਸਿੰਘ ਮੂੰਬੇਕੇ ਤੇ ਸਾਹਿਬ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ | ਉਨ੍ਹਾਂ ਸਮੂਹ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਭਾਜਪਾ ਦਾ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ-ਅਭਿਆਨ ਸਮਾਪਤ
Ad Position 24