22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗਰਭਵਤੀ ਅÏਰਤਾਂ ਲਈ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ 'ਤੇ ਲਗਾਏ ਵਿਸ਼ੇਸ਼ ਚੈੱਕਅਪ ਕੈਂਪ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 24-02-2026
ਫ਼ਾਜ਼ਿਲਕਾ, 23 ਫਰਵਰੀ (ਦਵਿੰਦਰ ਪਾਲ ਸਿੰਘ)-ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਉਚੇਚੀ ਨਿਗਰਾਨੀ ਵਿਚ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਏ. ਐਨ. ਸੀ. ਚੈੱਕਅਪ ਕੈਂਪ ਆਯੋਜਿਤ ਕੀਤੇ ਗਏ | ਇਸ ਮੌਕੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਹਰੇਕ ਗਰਭਵਤੀ ਦਾ ਐਂਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ | ਇਸ ਦੌਰਾਨ ਮੈਡੀਕਲ ਅਫ਼ਸਰਾਂ ਵਲੋਂ ਗਰਭਵਤੀ ਅÏਰਤਾਂ ਦਾ ਚੈੱਕਅਪ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਗਰਭਾਵਸਥਾ ਦੌਰਾਨ ਘਟੋਂ-ਘੱਟ 4 ਚੈੱਕਅਪ, ਟੀ. ਟੀ. ਦੇ ਇੰਜੈੱਕਸ਼ਨ, 180 ਆਇਰਨ ਫੋਲਿਕ ਤੇ ਕੈਲਸ਼ੀਅਮ ਦੀਆਂ ਖ਼ੁਰਾਕਾਂ ਲੈਣੀਆਂ ਜ਼ਰੂਰੀ ਹਨ, ਅਤੇ ਆਪਣਾ ਜਣੇਪਾ ਹਮੇਸ਼ਾ ਸੰਸਥਾਗਤ ਹੀ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਨੇ ਗਰਭਵਤੀ ਅÏਰਤਾਂ ਨੂੰ ਖ਼ੁਰਾਕ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਖ਼ੁਰਾਕ ਦਾ ਖ਼ਾਸ ਮਹੱਤਵ ਹੁੰਦਾ ਹੈ ਜਿਸ ਨਾਲ ਜੱਚਾ ਤੇ ਬੱਚਾ ਦੋਵਾਂ ਦਾ ਵਿਕਾਸ ਜੁੜਿਆ ਹੁੰਦਾ ਹੈ | ਉਨ੍ਹਾਂ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟਰਾਸਾਊਾਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ | ਜਾਂਚ ਕਰਵਾਉਣ ਆਉਣ ਵਾਲੀ ਗਰਭਵਤੀ ਅÏਰਤਾਂ ਨੂੰ ਵਿਭਾਗ ਦੀ ਹਦਾਇਤਾਂ ਮੁਤਾਬਿਕ ਪੌਸ਼ਟਿਕ ਖ਼ੁਰਾਕ ਦੇ ਪੈਕਟ ਵੀ ਵੰਡੇ ਜਾਂਦੇ ਹਨ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ ਤੇ ਦਿਵੇਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਕੈਂਪ ਦੌਰਾਨ ਉੱਚ ਜੋਖ਼ਮ ਗਰਭਵਤੀ ਅÏਰਤਾਂ ਦੇ ਚੈੱਕਅਪ ਦੇ ਨਾਲ-ਨਾਲ ਪੌਸ਼ਟਿਕ ਖ਼ੁਰਾਕ ਤੇ ਸੰਸਥਾਗਤ ਜਣੇਪਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਇਸ ਮੌਕੇ ਸਿਹਤ ਕਰਮੀ, ਮੈਡੀਕਲ ਅਫ਼ਸਰ, ਏ. ਐਨ. ਐਮ., ਆਸ਼ਾ ਵਰਕਰ ਤੇ ਗਰਭਵਤੀ ਅÏਰਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਾਰੰਗ ਨੇ ਰੱਖਿਆ ਸਰਕਾਰੀ ਕਾਲਜ ਦੀ ਸੜਕ ਦਾ ਨੀਂਹ ਪੱਥਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਿਹਾਤੀ ਦੀ ਰੈਲੀ ਆਉਣਾ ਵਾਲੀਆਂ ਚੋਣਾਂ ਦਾ ਮੁੱਢ ਬੰਨੇ੍ਹਗੀ
Ad Position 24