22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨਾਰੰਗ ਨੇ ਰੱਖਿਆ ਸਰਕਾਰੀ ਕਾਲਜ ਦੀ ਸੜਕ ਦਾ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 24-02-2026
ਅਬੋਹਰ, 23 ਫਰਵਰੀ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਵਿਕਾਸ ਕਾਰਜਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਨੇ ਹਨੂਮਾਨਗੜ੍ਹ ਰੋਡ ਓਵਰਬਿ੍ਜ ਦੇ ਨੇੜੇ ਸਥਿਤ ਸਰਕਾਰੀ ਕਾਲਜ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ | ਇਸ ਸੜਕ ਦੇ ਨਿਰਮਾਣ 'ਤੇ ਲਗਪਗ 27 ਲੱਖ ਰੁਪਏ ਦੀ ਲਾਗਤ ਆਵੇਗੀ | ਅਰੁਣ ਨਾਰੰਗ ਨੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਹੂਲਤ ਮਿਲੇਗੀ, ਸਗੋਂ ਮਾਡਲ ਟਾਊਨ ਦੇ ਵਸਨੀਕਾਂ ਅਤੇ ਸੀਤੋ ਰੋਡ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਵੱਡਾ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅਬੋਹਰ ਨੂੰ ਇਕ ਆਧੁਨਿਕ ਸ਼ਹਿਰ ਬਣਾਉਣ ਵੱਲ ਇਕ ਅਹਿਮ ਕਦਮ ਹੈ | ਹਲਕਾ ਇੰਚਾਰਜ ਅਰੁਣ ਨਾਰੰਗ ਨੇ ਜਾਣਕਾਰੀ ਦਿੱਤੀ ਕਿ ਸ਼ਹਿਰ ਦੀਆਂ ਦੋ ਪ੍ਰਮੁੱਖ ਸੜਕਾਂ-ਸਰਕੁਲਰ ਰੋਡ ਤੇ ਬੱਸ ਅੱਡਾ ਰੋਡ ਦਾ ਵੀ ਜਲਦੀ ਹੀ ਨਵੀਨੀਕਰਨ ਕੀਤਾ ਜਾਵੇਗਾ | ਇਨ੍ਹਾਂ ਕੰਮਾਂ 'ਤੇ ਲਗਪਗ ਸਵਾ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਨ੍ਹਾਂ ਸੜਕਾਂ ਦੇ ਟੈਂਡਰ ਪਹਿਲਾਂ ਹੀ ਪਾਸ ਹੋ ਚੁੱਕੇ ਹਨ ਤੇ ਨਿਰਮਾਣ ਕਾਰਜ ਜਲਦੀ ਸ਼ੁਰੂ ਹੋਣ ਵਾਲਾ ਹੈ | ਸੇਠੀ ਹਸਪਤਾਲ ਦੇ ਸੰਚਾਲਕ ਡਾ. ਨਵੀਨ ਸੇਠੀ ਤੇ ਨਿਤਿਨ ਕਾਲੜਾ ਸਮੇਤ ਸਥਾਨਕ ਦੁਕਾਨਦਾਰਾਂ ਨੇ ਅਰੁਣ ਨਾਰੰਗ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ | ਦੁਕਾਨਦਾਰਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਹੈ | ਅਰੁਣ ਨਾਰੰਗ ਨੇ ਆਪਣੇ ਸੰਬੋਧਨ 'ਚ ਦੁਹਰਾਇਆ ਕਿ ਸਰਕਾਰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਸਿਹਤ, ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਇਸ ਮੌਕੇ ਕਰਨ ਨਾਰੰਗ, ਰਣਧੀਰ ਗਾਬਾ, ਅਰਵਿੰਦ ਬਜਾਜ, ਐਮ. ਸੀ. ਵਿਨੋਦ ਕੁਮਾਰ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਮ. ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਮਨਾਇਆ ਕੌਮਾਂਤਰੀ ਮਾਤ ਭਾਸ਼ਾ ਦਿਵਸ ਅਗਲੀ ਖ਼ਬਰ ਗਰਭਵਤੀ ਅÏਰਤਾਂ ਲਈ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ 'ਤੇ ਲਗਾਏ ਵਿਸ਼ੇਸ਼ ਚੈੱਕਅਪ ਕੈਂਪ-ਸਿਵਲ ਸਰਜਨ
Ad Position 24