22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਟਾਹਲੀ ਵਾਲਾ ਬੋਦਲਾ ਦੀ ਲਾਇਬ੍ਰੇਰੀ ਦਾ ਇਕ ਸਾਲ ਪੂਰਾ ਹੋਣ 'ਤੇ ਧਾਰਮਿਕ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 24-02-2026
ਫ਼ਾਜ਼ਿਲਕਾ, 23 ਫਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਲਾਇਬ੍ਰੇਰੀ ਦਾ ਇਕ ਸਾਲ ਸਫਲਤਾਪੂਰਵਕ ਪੂਰਾ ਹੋਣ ਦੀ ਖ਼ੁਸ਼ੀ 'ਚ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਮੌਜੂਦਾ ਸਰਪੰਚ ਸੁਨੀਲ ਕੁਮਾਰ ਪੰਚਾਇਤ ਮੈਂਬਰਾਂ ਸਮੇਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਨੌਜਵਾਨਾਂ ਨੇ ਦੱਸਿਆ ਕਿ ਪਿੰਡ ਟਾਹਲੀ ਵਾਲਾ ਬੋਦਲਾ ਦੇ ਇਤਿਹਾਸ ਵਿਚ ਇਹ ਪਹਿਲੇ ਸਰਪੰਚ ਹਨ, ਜਿਨ੍ਹਾਂ ਨੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਿਚ ਲਾਇਬ੍ਰੇਰੀ ਬਣਵਾਈ ਹੈ | ਇਸ ਲਾਇਬ੍ਰੇਰੀ ਦਾ ਫ਼ਾਇਦਾ ਪਿੰਡ ਦੇ ਪੜ੍ਹਨ ਵਾਲੇ ਬੱਚਿਆਂ ਨੂੰ ਵੱਡੇ ਪੱਧਰ 'ਤੇ ਮਿਲ ਰਿਹਾ ਹੈ | ਨੌਜਵਾਨਾਂ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ-ਇਕ ਸਾਲ ਦੇ ਅੰਦਰ 10 ਤੋਂ ਵੱਧ ਨੌਜਵਾਨਾਂ ਨੇ ਇਸੇ ਲਾਇਬ੍ਰੇਰੀ 'ਚ ਬੈਠ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕੀਤੀ ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ | ਇਸ ਤੋਂ ਪਹਿਲਾਂ ਪਿੰਡ ਦੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ, ਜੋ ਕਿ ਕਾਫ਼ੀ ਮੁਸ਼ਕਿਲ ਸੀ | ਲਾਇਬ੍ਰੇਰੀ ਦੇ ਵਿਦਿਆਰਥੀਆਂ ਨੇ ਸਰਪੰਚ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੁਨੀਲ ਕੁਮਾਰ ਨੇ ਵਿਦਿਆਰਥੀਆਂ ਨੂੰ ਹੌਸਲਾ ਦਿੰਦੇ ਹੋਏ ਕਿਹਾ ਕਿ ਲਾਇਬ੍ਰੇਰੀ ਲਈ ਕਿਸੇ ਵੀ ਤਰ੍ਹਾਂ ਦੇ ਸਾਮਾਨ ਜਾਂ ਸਹੂਲਤ ਦੀ ਲੋੜ ਪੈਣ 'ਤੇ ਉਹ 24 ਘੰਟੇ ਸੇਵਾ ਲਈ ਤਿਆਰ ਹਨ | ਇਸ ਮੌਕੇ ਵਿਦਿਆਰਥੀ ਮੁਕਲ, ਅਭਿਸ਼ੇਕ, ਅੰਕੁਸ਼, ਲਵਪ੍ਰੀਤ, ਅਰਸ਼, ਵਿੰਕਲ ਸਮੇਤ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਅÏਰਤਾਂ ਲਈ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ 'ਤੇ ਲਗਾਏ ਵਿਸ਼ੇਸ਼ ਚੈੱਕਅਪ ਕੈਂਪ-ਸਿਵਲ ਸਰਜਨ ਅਗਲੀ ਖ਼ਬਰ ਪੀ. ਐੱਮ. ਸ੍ਰੀ ਕੰਨਿਆ ਸਕੂਲ 'ਚ ਮਨਾਇਆ ਵਿਸ਼ਵ ਚਿੰਤਨ ਦਿਹਾੜਾ
Ad Position 24