10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਪਾਰੀ ਵਰਗ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਮੀਟਿੰਗ ਦਾ ਆਯੋਜਨ ਕੱਲ੍ਹ-ਏ. ਡੀ. ਸੀ. <br/>

Ad Position 21
No active advertisement
ਅਜੀਤ ਡੈਸਕ 25-02-2026
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ 26 ਫਰਵਰੀ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਦੀ ਮੀਟਿੰਗ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ | ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ ਸੰਬੰਧੀ ਮੁੱਦਿਆਂ ਨੂੰ ਤਰਜੀਹ ਤੌਰ 'ਤੇ ਸੁਲਝਾਉਣ ਲਈ ਜ਼ਿਲ੍ਹਾ ਪੱਧਰੀ ਵਪਾਰੀ ਮੀਟਿੰਗਾਂ ਦਾ ਆਯੋਜਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਪਾਰੀ ਵਰਗ ਨੂੰ ਕੋਈ ਵੀ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਹਾ ਕਿ ਮੀਟਿੰਗ ਕਰਨ ਦਾ ਮੁੱਖ ਉਦੇਸ਼ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਨੇੜਿਓਾ ਸੁਣਨਾ ਤੇ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਗਰੂਕ ਕਰਨਾ | ਇਸ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਮੀਟਿੰਗ ਨੂੰ ਸਫਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਨਾਲ ਵਪਾਰੀ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਅਨੁਰਾਜ ਅਹੂਜਾ ਚੇਅਰਪਰਸਨ, ਸਟੇਟ ਸਕੱਤਰ ਅਤੁੱਲ ਨਾਗਪਾਲ, ਅਸਿਸਟੈਂਟ ਕਮਿਸ਼ਨਰ ਆਫ਼ ਸਟੇਟ ਟੈਕਸ ਰੋਹਿਤ ਅਗਰਵਾਲ, ਡੀ. ਐਫ. ਐੱਸ. ਸੀ. ਵੰਦਨਾ ਕੰਬੋਜ, ਈ. ਟੀ. ਓ. ਵਿਕਾਸ ਸਵਾਮੀ, ਪੁਲਿਸ ਵਿਭਾਗ, ਨਗਰ ਕੌਂਸਲ, ਉਦਯੋਗ ਵਿਭਾਗ, ਕਿਰਤ ਵਿਭਾਗ, ਵਾਟਰ ਸਪਲਾਈ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਦੇ 2 ਕਾਬੂ <br/> ਅਗਲੀ ਖ਼ਬਰ 'ਆਪ' ਸਰਕਾਰ ਨੂੰ ਕਿਸਾਨਾਂ 'ਤੇ ਕਰਵਾਏ ਤਸ਼ੱਦਦ ਦਾ ਨਤੀਜਾ ਭੁਗਤਣਾ ਪਏਗਾ-ਭਾਰਾਪੁਰ, ਚਣਕੋਈ
Ad Position 24