10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕੱਚੇ ਆਈ. ਟੀ. ਆਈ. ਇੰਸਟਰਕਟਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾ, ਵੱਡੇ ਸੰਘਰਸ਼ ਦੀ ਦਿੱਤੀ ਚਿਤਾਵਨੀ <br/>

Ad Position 21
No active advertisement
ਅਜੀਤ ਡੈਸਕ 25-02-2026
ਫ਼ਾਜ਼ਿਲਕਾ, 24 ਫਰਵਰੀ (ਅਮਰਜੀਤ ਸ਼ਰਮਾ)-'ਆਲ ਪੰਜਾਬ ਡੀ. ਐੱਸ. ਟੀ. ਸੀ. ਟੀ. ਐੱਸ. ਕੰਟਰੈਕਟ ਇੰਸਟਰਕਟਰ ਯੂਨੀਅਨ' ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ | ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਬਤੌਰ ਗੈੱਸਟ ਫੈਕਲਟੀ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਇੰਸਟਰਕਟਰਾਂ ਨੇ ਦੱਸਿਆ ਕਿ ਉਹ ਮਹਿਜ਼ 15,000 ਰੁਪਏ ਦੀ ਉੱਕਾ-ਪੁੱਕਾ ਤਨਖ਼ਾਹ 'ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ | ਮੁਲਾਜ਼ਮਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਦੋ ਵਾਰ ਮੀਟਿੰਗ ਦਾ ਸਮਾਂ ਦੇ ਕੇ ਚੰਡੀਗੜ੍ਹ ਬੁਲਾਇਆ ਗਿਆ, ਪਰ ਹਮੇਸ਼ਾ ਦੀ ਤਰ੍ਹਾਂ ਐਨ ਮੌਕੇ 'ਤੇ ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਗਈਆਂ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਵਿਭਾਗ ਵਿਚ ਲਗਪਗ 700 ਕੱਚੇ ਇੰਸਟਰਕਟਰ ਕੰਮ ਕਰ ਰਹੇ ਹਨ, ਜੋ ਹੁਣ ਆਪਣੀ ਉਮਰ ਹੱਦ ਟਪਾ ਚੁੱਕੇ ਹਨ | ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਸਿੱਧੀ ਭਰਤੀ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਭਵਿੱਖ ਬਰਬਾਦ ਹੋ ਜਾਵੇਗਾ | ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ ਤੇ ਹੋਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਮੁੱਚੀ ਯੂਨੀਅਨ ਸੜਕਾਂ 'ਤੇ ਉਤਰ ਕੇ ਵੱਡਾ ਸੰਘਰਸ਼ ਵਿੱਢੇਗੀ | ਇਸ ਦੌਰਾਨ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਤਕਨੀਕੀ ਸਿੱਖਿਆ ਵਿਭਾਗ ਦੀ ਹੋਵੇਗੀ | ਇਸ ਮੌਕੇ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਗੁਰਜੀਤ ਸਿੰਘ, ਸਵਰਨ ਸਿੰਘ, ਧਰਮਿੰਦਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਆਉਣ 'ਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅੱਤਵਾਦੀ ਐਲਾਨ ਕੇ ਜਾਇਦਾਦਾਂ ਕੁਰਕ ਕਰਾਂਗੇ-ਸੁਖਬੀਰ <br... ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਦੇ 2 ਕਾਬੂ <br/>
Ad Position 24