10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲਾਂ ਤੇ ਹੈਰੋਇਨ ਸਮੇਤ 3 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 25-02-2026
ਅਬੋਹਰ, 24 ਫਰਵਰੀ (ਵਿਵੇਕ ਹੂੜੀਆ)-ਅਬੋਹਰ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਤਿੰਨ ਨੌਜਵਾਨਾਂ ਨੂੰ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲਾਂ ਤੇ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਬਹਾਵਵਾਲਾ ਦੇ ਸਹਾਇਕ ਥਾਣੇਦਾਰ ਲੇਖਰਾਜ ਦੀ ਅਗਵਾਈ ਹੇਠ ਪੁਲਿਸ ਟੀਮ ਪਿੰਡ ਕੰਧਵਾਲਾ ਅਮਰਕੋਟ ਨੇੜੇ ਗਸ਼ਤ ਕਰ ਰਹੀ ਸੀ | ਮੁਖ਼ਬਰ ਦੀ ਇਤਲਾਹ 'ਤੇ ਪੁਲਿਸ ਨੇ ਢਾਣੀ ਨਾਈਆਂ ਵਾਲੀ 'ਚ ਛਾਪੇਮਾਰੀ ਕਰਕੇ ਛਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਨੂੰ 4200 ਪ੍ਰੈਗਾਬਾਲਿਨ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਗੋਬਿੰਦਗੜ੍ਹ-ਮਲੋਟ ਰੋਡ 'ਤੇ ਪੁਲ ਦੇ ਨੇੜੇ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਤ 'ਚ ਦੇਖਿਆ | ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 4.80 ਗਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨਾਂ ਦੀ ਪਛਾਣ ਸੁਨੀਲ ਸਚਦੇਵਾ ਉਰਫ਼ ਦੀਪਾ ਨਿਵਾਸੀ ਗੁਰੂ ਕਿਰਪਾ ਕਾਲੋਨੀ ਤੇ ਵੰਸ਼ ਨਿਵਾਸੀ ਗੋਬਿੰਦ ਨਗਰੀ, ਅਬੋਹਰ ਵਜੋਂ ਹੋਈ ਹੈ | ਪੁਲਿਸ ਨੇ ਦੋਵਾਂ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਅਬੋਹਰ ਵਾਸੀ ਨੌਜਵਾਨ ਨੇ ਏਸ਼ੀਅਨ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਜਿੱਤੇ 2 ਸੋਨੇ ਦੇ ਤਗਮੇ <br/>
Ad Position 24