ਚਿੱਟੇ ਦਾ ਨਸ਼ਾ ਕਰਦਾ ਵਿਅਕਤੀ ਕਾਬੂ
ਅਜੀਤ ਡੈਸਕ
25-02-2026
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਤੋਂ ਨਵੀਂ ਰੋਡ ਰਾਹੀਂ ਮੇਨ ਅਬੋਹਰ ਫ਼ਾਜ਼ਿਲਕਾ ਰੋਡ ਨਵੇਂ ਬਣੇ ਪੁਲ ਕੋਲ ਪੁੱਜੇ ਤਾਂ ਇਸ ਦੌਰਾਨ ਗੁਰਮੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਸਜਰਾਣਾ ਪੁਲ ਹੇਠਾਂ ਬੈਠ ਕੇ ਨਸ਼ਾ ਕਰ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ ਤਾਂ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ | ਜਿਸ ਕੋਲੋਂ ਸੜੀ ਹੋਈ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |