ਫ਼ਾਜ਼ਿਲਕਾ, 24 ਫਰਵਰੀ (ਅਮਰਜੀਤ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗ਼ਰੀਬਾਂ, ਮਜ਼ਦੂਰਾਂ, ਕਿਸਾਨਾਂ ਤੇ ਛੋਟੇ ਵਪਾਰੀਆਂ ਦੇ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਵਿਰੁੱਧ ਕਾਂਗਰਸ ਪਾਰਟੀ ਨੇ ਹਮੇਸ਼ਾ ਮੋਰਚਾ ਖੋਲਿ੍ਹਆ ਹੈ | ਇਹ ਪ੍ਰਗਟਾਵਾ ਚੇਅਰਮੈਨ ਕੰਵਲ ਕਾਲੜਾ ਜ਼ਿਲ੍ਹਾ ਵਾਈਸ ਪ੍ਰਧਾਨ ਨੇ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਰੇਗਾ ਕਾਮਿਆਂ ਦੇ ਹੱਕ ਮਾਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿਖੇ ਇਕ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ | ਚੇਅਰਮੈਨ ਕਾਲੜਾ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਰਾਹੁਲ ਗਾਂਧੀ ਪੰਜਾਬ ਭਰ ਦੇ ਨਰੇਗਾ ਮਜ਼ਦੂਰਾਂ ਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨਗੇ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅੱਜ ਦੇ ਸਮੇਂ 'ਚ ਇਕ ਅਜਿਹੇ ਲੀਡਰ ਵਜੋਂ ਉੱਭਰੇ ਹਨ ਜੋ ਲੋਕਾਂ ਦੇ ਮੁੱਦਿਆਂ ਨੂੰ ਬਹੁਤ ਹੀ ਸੰਜੀਦਗੀ ਨਾਲ ਚੁੱਕਦੇ ਹਨ ਅਤੇ ਹਰ ਵਰਗ ਦੀ ਪਸੰਦ ਬਣ ਚੁੱਕੇ ਹਨ | ਕੰਵਲ ਕਾਲੜਾ ਨੇ ਕਿਹਾ ਕਿ ਇਸ ਰੈਲੀ 'ਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਕੋ ਮੰਚ 'ਤੇ ਇਕੱਠੀ ਨਜ਼ਰ ਆਵੇਗੀ | 'ਮਨਰੇਗਾ ਬਚਾਓ ਰੈਲੀ' ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਤੇ ਆਗੂ ਪੂਰੀ ਸਰਗਰਮੀ ਨਾਲ ਜੁਟੇ ਹੋਏ ਹਨ | ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਇਕ ਵੱਡੀ ਲੋਕ ਲਹਿਰ ਪੈਦਾ ਹੋ ਚੁੱਕੀ ਹੈ | ਹਲਕਾ ਜਲਾਲਾਬਾਦ ਤੋਂ ਵੱਡੀ ਗਿਣਤੀ 'ਚ ਨਰੇਗਾ ਮਜ਼ਦੂਰ, ਕਿਸਾਨ ਤੇ ਛੋਟੇ ਵਪਾਰੀ ਇਸ ਰੈਲੀ ਵਿਚ ਸ਼ਾਮਿਲ ਹੋਣਗੇ |