10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੁੱਕਾ ਵਲੋਂ ਅਭਿਸ਼ੇਕ ਗਰੁੱਪ ਦੇ ਚੇਅਰਮੈਨ ਰਮਣੀਕ ਮਿੱਢਾ ਤੇ ਡਾ. ਸ਼ਕੁੰਤਲਾ ਮਿੱਢਾ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 25-02-2026
ਅਬੋਹਰ, 24 ਫਰਵਰੀ (ਵਿਵੇਕ ਹੂੜੀਆ)-ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ 'ਚ ਸਿੱਖਿਆ ਦੇ ਖੇਤਰ 'ਚ ਪਾਏ ਬੇਮਿਸਾਲ ਯੋਗਦਾਨ ਲਈ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਰਮਣੀਕ ਮਿੱਢਾ ਤੇ ਡਾਇਰੈਕਟਰ ਡਾ. ਸ਼ਕੁੰਤਲਾ ਮਿੱਢਾ ਨੂੰ ਸਨਮਾਨਿਤ ਕੀਤਾ | ਸੰਸਥਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਇਹ ਸਨਮਾਨ ਉਨ੍ਹਾਂ ਨੂੰ ਐਸੋਸੀਏਸ਼ਨ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਗਿਆ ਹੈ | ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਤੋਂ ਇਲਾਵਾ ਗੁਰਮੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ ਤੇ ਗਾਇਕ ਐਮੀ ਵਿਰਕ ਨੇ ਵੀ ਪ੍ਰੋਗਰਾਮ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਨਿੱਜੀ ਕਾਲਜਾਂ ਤੇ ਯੂਨੀਵਰਸਿਟੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਉੱਜਵਲ ਭਵਿੱਖ ਲਈ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਅਜੋਕੇ ਦੌਰ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਨਵੀਂ ਤਕਨੀਕ ਨੂੰ ਅਪਣਾਉਣਾ ਚਾਹੀਦਾ ਹੈ, ਪਰ ਇਸ ਦੇ ਗ਼ਲਤ ਇਸਤੇਮਾਲ ਤੋਂ ਵੀ ਸੁਚੇਤ ਰਹਿਣਾ ਹੋਵੇਗਾ | ਅਖੀਰ 'ਚ ਰਮਣੀਕ ਮਿੱਢਾ ਨੇ ਡਾ. ਅੰਸ਼ੂ ਕਟਾਰੀਆ ਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ 'ਚ ਵੀ ਸਿੱਖਿਆ ਅਤੇ ਸਮਾਜ ਦੀ ਬਿਹਤਰੀ ਲਈ ਇਸੇ ਤਰ੍ਹਾਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਮਾਂ ਬੋਲੀ ਦਿਵਸ ਮਨਾਇਆ <br/>
Ad Position 24