10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਦੀਪਕ ਕੁਮਾਰ ਨੇ ਐਨ.ਐੱਸ.ਐੱਸ. ਦੇ ਰਾਸ਼ਟਰੀ ਏਕਤਾ ਕੈਂਪ ਬੱਦੀ ਵਿਖੇ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 25-02-2026
ਅਬੋਹਰ, 24 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਡੀ. ਏ. ਵੀ. ਕਾਲਜ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਲਈ ਇਹ ਬਹੁਤ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀ ਦੀਪਕ ਕੁਮਾਰ ਨੇ ਮਹਾਰਾਜਾ ਅਗਰਸੈਨ ਯੂਨੀਵਰਸਿਟੀ ਬੱਦੀ ਹਿਮਾਚਲ ਪ੍ਰਦੇਸ਼ ਵਿਖੇ ਆਯੋਜਿਤ 7 ਦਿਨਾਂ ਐਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ 'ਚ ਹਿੱਸਾ ਲਿਆ | ਕੈਂਪ 'ਚ ਦੇਸ਼ ਭਰ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ 200 ਵਲੰਟੀਅਰਾਂ ਨੇ ਹਿੱਸਾ ਲਿਆ | ਦੀਪਕ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਨੁਮਾਇੰਦਗੀ ਕੀਤੀ | ਪ੍ਰਗਤੀਸ਼ੀਲ ਯੁਵਾ ਵਿਕਸਤ ਭਾਰਤ 2047 ਦੇ ਥੀਮ 'ਤੇ ਆਧਾਰਤ ਕੈਂਪ ਨੇ ਵਲੰਟੀਅਰਾਂ ਨੂੰ ਵੱਖ-ਵੱਖ ਮੁਸ਼ਕਿਲ ਚੁਨੌਤੀਆਂ ਨੂੰ ਪਾਰ ਕਰਦੇ ਹੋਏ ਵਲੰਟੀਅਰਾਂ ਨੇ ਸੇਵਾ, ਅਨੁਸ਼ਾਸਨ ਤੇ ਮਿਹਨਤ ਦੇ ਸਬਕ ਸਿੱਖੇ | ਅੰਤ 'ਚ ਵਿਦਿਆਰਥੀ ਨੂੰ ਤਗਮਾ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਨੇ ਦੀਪਕ ਕੁਮਾਰ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕੀਤੀ ਤੇ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ ਅਤੇ ਇਸ ਸਫਲਤਾ ਦਾ ਸਿਹਰਾ ਐਨ. ਐੱਸ. ਐੱਸ. ਵਿਭਾਗ ਨੂੰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਈ ਢੱਡਰੀਆਂ ਵਾਲਿਆਂ ਦੇ ਮਲੋਟ ਦੀਵਾਨ ਲਈ ਅਬੋਹਰ ਤੋਂ ਸੰਗਤਾਂ ਹੋਈਆਂ ਰਵਾਨਾ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/>
Ad Position 24