10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਆਤਮ ਵੱਲਭ ਸਕੂਲ 'ਚ ਅਧਿਆਪਕ-ਮਾਪੇ ਗੋਸ਼ਟੀ <br/>

Ad Position 21
No active advertisement
ਅਜੀਤ ਡੈਸਕ 25-02-2026
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ 'ਚ ਚੱਲ ਰਹੀ ਦਸ ਰੋਜ਼ਾ ਅਧਿਆਪਕ-ਮਾਪੇ ਗੋਸ਼ਟੀ ਦੇ ਤਹਿਤ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਇਕ ਅਹਿਮ ਬੈਠਕ ਸਮਾਪਤ ਹੋਈ | ਸਕੂਲ ਪ੍ਰਸ਼ਾਸਨ ਅਨੁਸਾਰ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੀ ਸੰਸਥਾ ਦਾ ਮੁੱਖ ਟੀਚਾ ਹੈ | ਬੈਠਕ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਦੀ ਵਿੱਦਿਅਕ ਪ੍ਰਗਤੀ, ਆਉਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ, ਅਨੁਸ਼ਾਸਨ, ਸਕੂਲ ਵਿਚ ਹਾਜ਼ਰੀ ਤੇ ਸਮੁੱਚੇ ਵਿਕਾਸ ਨਾਲ ਜੁੜੇ ਅਹਿਮ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਅਧਿਆਪਕਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ 'ਚ ਬੱਚਿਆਂ ਦੀ ਪੜ੍ਹਾਈ ਲਈ ਸਕਾਰਾਤਮਿਕ ਮਾਹੌਲ ਸਿਰਜਣ ਤੇ ਸਮੇਂ ਦੇ ਪ੍ਰਬੰਧਨ ਵਲ ਵਿਸ਼ੇਸ਼ ਧਿਆਨ ਦੇਣ | ਮਾਪਿਆਂ ਨੇ ਵੀ ਸਕੂਲ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਆਪਣੇ ਸੁਝਾਅ ਸਾਂਝੇ ਕੀਤੇ | ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਅਜਿਹੀਆਂ ਗੋਸ਼ਟੀਆਂ ਸਕੂਲ ਤੇ ਮਾਪਿਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਦੀਆਂ ਹਨ | ਇਸ ਮੌਕੇ ਸਕੂਲ ਦੇ ਪ੍ਰਧਾਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸੰਗੀਤਾ ਤਿੰਨਾ, ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ, ਉਪ-ਪਿ੍ੰਸੀਪਲ ਸੀਮਾ ਸ਼ਰਮਾ ਤੇ ਪੀ. ਟੀ. ਏ. ਪ੍ਰਧਾਨ ਨਰਿੰਦਰ ਸਚਦੇਵਾ ਨੇ ਬੱਚਿਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਪੁੱਜਣ 'ਤੇ ਬਾਬਾ ਬ੍ਰਹਮ ਦਾਸ ਦਾ ਸਵਾਗਤ <br/> ਅਗਲੀ ਖ਼ਬਰ ਭਾਈ ਢੱਡਰੀਆਂ ਵਾਲਿਆਂ ਦੇ ਮਲੋਟ ਦੀਵਾਨ ਲਈ ਅਬੋਹਰ ਤੋਂ ਸੰਗਤਾਂ ਹੋਈਆਂ ਰਵਾਨਾ <br/>
Ad Position 24