10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਪੁੱਜਣ 'ਤੇ ਬਾਬਾ ਬ੍ਰਹਮ ਦਾਸ ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 25-02-2026
ਅਬੋਹਰ, 24 ਫਰਵਰੀ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਵਿਖੇ ਮੁੱਖ ਡੇਰਾ ਬਾਬਾ ਭੁੰਮਣ ਸ਼ਾਹ ਜੀ ਸੰਘਰ (ਹਰਿਆਣਾ) ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਦੇ ਪਾਵਨ ਆਗਮਨ 'ਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ | ਬਾਬਾ ਜੀ ਦੇ ਪਹੁੰਚਣ 'ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਨਿੱਘਾ ਸਵਾਗਤ ਕੀਤਾ | ਆਪਣੇ ਆਸ਼ੀਰਵਚਨਾਂ ਦੌਰਾਨ ਬਾਬਾ ਬ੍ਰਹਮ ਦਾਸ ਜੀ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਜੀਵਨ ਵਿਚ ਸਪੱਸ਼ਟ ਟੀਚੇ ਨਿਰਧਾਰਿਤ ਕਰਨ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਅਨੁਸ਼ਾਸਨ, ਮਿਹਨਤ ਤੇ ਗੁਰੂ ਦਾ ਮਾਰਗਦਰਸ਼ਨ ਹੀ ਸਫਲਤਾ ਦਾ ਸਹੀ ਰਸਤਾ ਹੈ | ਬਾਬਾ ਜੀ ਦੇ ਵਿਚਾਰਾਂ ਨੇ ਵਿਦਿਆਰਥੀਆਂ 'ਚ ਆਤਮ-ਵਿਸ਼ਵਾਸ ਤੇ ਸਕਾਰਾਤਮਿਕ ਸੋਚ ਦਾ ਸੰਚਾਰ ਕੀਤਾ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਕਿਹਾ ਕਿ ਅਜਿਹੇ ਅਧਿਆਤਮਕ ਪ੍ਰੋਗਰਾਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਪਿ੍ੰਸੀਪਲ ਸ੍ਰੀਮਤੀ ਨਵਨੀਤ ਦੇਵਗਨ ਨੇ ਬਾਬਾ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰੇਰਨਾਦਾਇਕ ਵਿਚਾਰ ਵਿਦਿਆਰਥੀਆਂ ਲਈ ਹਮੇਸ਼ਾ ਮਾਰਗਦਰਸ਼ਕ ਬਣੇ ਰਹਿਣਗੇ | ਸਮਾਗਮ ਦੇ ਅੰਤ 'ਚ ਸੰਗਤ ਨੂੰ ਪ੍ਰਸਾਦ ਵਰਤਾਇਆ |

Ad Position 22
No active advertisement
ਪਿਛਲੀ ਖ਼ਬਰ ਡੀ.ਪੀ.ਆਰ.ਓ. ਗੁਰਦਾਸ ਸਿੰਘ ਬੁਰਜਾਂ ਨੂੰ ਸਦਮਾ ਅਗਲੀ ਖ਼ਬਰ ਆਤਮ ਵੱਲਭ ਸਕੂਲ 'ਚ ਅਧਿਆਪਕ-ਮਾਪੇ ਗੋਸ਼ਟੀ <br/>
Ad Position 24