ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਅÏਰਤਾਂ ਦੇ ਅਧਿਕਾਰਾਂ ਪ੍ਰਤੀ ਤੇ ਲੜਕੇ-ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿਤ ਸਰਕਾਰੀ ਕੰਨਿਆ ਸਕੂਲ ਫ਼ਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਡਮ ਖ਼ੁਸ਼ਬੂ ਸਵਨਾ ਪਹੁੰਚੇ | ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ | ਪ੍ਰੋਗਰਾਮ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਵਿਕਾਸ 'ਚ ਮਹਿਲਾਵਾਂ/ਅÏਰਤਾਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ 'ਚ ਮੱਲਾਂ ਮਾਰਦਿਆਂ ਆਪਣੀ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁੱਝ ਵੀ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ 'ਚ ਲੜਕੇ-ਲੜਕੀ ਵਿਚ ਕੋਈ ਫ਼ਰਕ ਨਹੀਂ | ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵੱਡੇ-ਵੱਡੇ ਮੁਕਾਮਾਂ 'ਤੇ ਪਹੁੰਚ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ | ਉਨ੍ਹਾਂ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਨੂੰ ਉਤਸ਼ਾਹਿਤ ਕਰਦਿਆਂ ਆਖਿਆ ਕਿ ਬੇਟੀਆਂ ਹੋਣ 'ਤੇ ਵੀ ਸਾਨੂੰ ਉਨੀ ਹੀ ਖ਼ੁਸ਼ੀ ਹੋਣੀ ਚਾਹੀਦੀ ਹੈ ਜਿੰਨੀ ਲੜਕਾ ਹੋਣ 'ਤੇ ਹੁੰਦੀ ਹੈ | ਇਸ ਤੋਂ ਇਲਾਵਾ ਲੜਕੀਆਂ ਨੂੰ ਵੀ ਪੜ੍ਹਾਈ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਲੜਕੀਆਂ ਵੀ ਅੱਗੇ ਵਧਣ ਤੇ ਉੱਚੀਆਂ ਪਦਵੀਆਂ ਹਾਸਿਲ ਕਰਦੇ ਹੋਏ ਆਪਣਾ, ਆਪਣੇ ਮਾਪਿਆ, ਆਪਣੇ ਸਕੇ ਸੰਬੰਧੀਆਂ ਦਾ ਨਾਂਅ ਰੌਸ਼ਨ ਕਰਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਸਿੱਖਿਆ ਜ਼ਿਲ੍ਹਾ ਇੰਚਾਰਜ ਚਰਨਜੀਤ ਮੈਣੀ ਆਦਿ ਮੌਜੂਦ ਸਨ |