ਜਲਾਲਾਬਾਦ, 25 ਫਰਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿੰਗ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਵਲੋਂ ਬਰਨਾਲਾ ਵਿਖੇ 28 ਫਰਵਰੀ ਨੂੰ ਹੋਣ ਜਾ ਰਹੀ 'ਮਨਰੇਗਾ ਬਚਾਓ' ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਜਲਾਲਾਬਾਦ ਦੀ ਅਨਾਜ ਮੰਡੀ ਸਥਿਤ ਆਪਣੇ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਰਾਜ ਬਖ਼ਸ਼ ਕੰਬੋਜ ਨੇ ਦੱਸਿਆ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਤੋਂ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਤੇ ਆਮ ਲੋਕ ਇਸ ਰੈਲੀ 'ਚ ਸ਼ਮੂਲੀਅਤ ਕਰਨਗੇ | ਮੀਟਿੰਗ ਦੌਰਾਨ ਰਾਜ ਕੁਮਾਰ ਪੱਪੂ ਐੱਮ. ਸੀ., ਬਲਵਿੰਦਰ ਸਿੰਘ ਪੱਪੂ ਐੱਮ. ਸੀ, ਸੋਨੂੰ ਐੱਮ. ਸੀ., ਬਲਵੀਰ ਸਿੰਘ ਬਲਾਕ ਸੰਮਤੀ ਮੈਂਬਰ, ਚੇਅਰਮੈਨ ਜਗਨ ਨਾਥ, ਚੇਅਰਮੈਨ ਮੰਗਤ ਚੁੱਘ, ਧਰਮਪਾਲ, ਵਿਨੋਦ ਸੈਨ, ਸੁਸ਼ੀਲ ਕੁਮਾਰ ਸਰਪੰਚ ਤੇ ਪਰਮਜੀਤ ਸਿੰਘ ਰਿਟਾਇਰਡ ਥਾਣੇਦਾਰ ਸਮੇਤ ਹੋਰ ਕਈ ਆਗੂ ਹਾਜ਼ਰ ਸਨ |