ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਸਾਲ 2025-26 ਦੌਰਾਨ ਡੀ.ਐੱਸ.ਆਰ (ਝੋਨੇ ਦੀ ਸਿੱਧੀ ਬਿਜਾਈ) ਅਤੇ ਬੀ.ਟੀ ਕਾਟਨ ਬੀਜ ਦੀ ਸਬਸਿਡੀ ਲਈ ਅਪਲਾਈ ਕੀਤਾ ਸੀ, ਵਲੋਂ ਆਪਣੇ ਲੋੜੀਂਦੇ ਦਸਤਾਵੇਜ਼ ਸਬੰਧਿਤ ਦਫ਼ਤਰ ਬਲਾਕ ਖੇਤੀਬਾੜੀ ਅਫ਼ਸਰ ਵਿਖੇ ਜਮ੍ਹਾ ਨਹੀਂ ਕਰਵਾਏ ਗਏ | ਜਿਸ ਕਾਰਨ ਉਨ੍ਹਾਂ ਕਿਸਾਨਾਂ ਨੂੰ ਸਬਸਿਡੀ ਜਾਰੀ ਨਹੀਂ ਕੀਤੀ ਜਾ ਸਕੀ | ਉਨ੍ਹਾਂ ਨੇ ਜ਼ਿਲੇ੍ਹ ਦੇ ਉਕਤ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ (ਪੈਨ ਕਾਰਡ/ ਵੋਟਰ ਕਾਰਡ,ਆਧਾਰ ਕਾਰਡ ਅਤੇ ਬੈਂਕ ਖਾਤੇ/ ਕੈਂਸਲ ਚੈੱਕ ਦੀ ਕਾਪੀ ਆਪਣੇ ਸਬੰਧਿਤ ਦਫ਼ਤਰ ਬਲਾਕ ਖੇਤੀਬਾੜੀ ਅਫ਼ਸਰ/ ਸਰਕਲ ਦਫ਼ਤਰ ਵਿਖੇ 27 ਫਰਵਰੀ 2026 ਤੱਕ ਜਮ੍ਹਾਂ ਕਰਵਾਉਣ ਤਾਂ ਜੋ ਇਨ੍ਹਾਂ ਨੂੰ ਇਹ ਸਬਸਿਡੀ ਦੀ ਅਦਾਇਗੀ ਕੀਤੀ ਜਾ ਸਕੇ | ਜਿਨ੍ਹਾਂ ਕਿਸਾਨਾਂ ਵਲੋਂ ਪਹਿਲਾਂ ਹੀ ਬਲਾਕ ਦਫ਼ਤਰਾਂ ਵਿਚ ਦਸਤਾਵੇਜ਼ ਜਮ੍ਹਾ ਕਰਵਾਏ ਜਾ ਚੁੱਕੇ ਹਨ ਉਨ੍ਹਾਂ ਵਲੋਂ ਦੁਬਾਰਾ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਕੋਈ ਲੋੜ ਨਹੀਂ |