16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਜੀਦਾ 'ਚ ਕਿਸਾਨਾਂ-ਮਜ਼ਦੂਰਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਬੀ.ਕੇ.ਯੂ. ਏਕਤਾ ਮਝੈਲ ਵਲੋਂ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 26-02-2026
ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਦੁਪਿੰਦਰ ਸਿੰਘ ਸੰਧੂ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਪਿੰਡ ਜੀਦਾ ਵਿਚ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਪਿੰਡ ਵਾਸੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਘਰਾਂ ਵਿਚ ਵੜ ਕੇ ਲੋਕਾਂ ਦੀ ਕੁੱਟਮਾਰ ਕੀਤੀ ਅਤੇ ਅੱਥਰੂ ਗੈੱਸ ਦੇ ਗੋਲੇ ਛੱਡੇ, ਜਿਸ ਵਿਚ ਇੱਕ ਕਿਸਾਨ ਦੀ ਲੱਤ ਬੁਰੀ ਤਰ੍ਹਾਂ ਤੋੜ ਦਿੱਤੀ ਗਈ ਅਤੇ ਕਈਆਂ ਦੇ ਸਿਰ ਵਿਚ ਗੰਭੀਰ ਸੱਟਾਂ ਮਾਰੀਆਂ ਗਈਆਂ ਹਨ | ਜ਼ਿਲ੍ਹਾ ਪ੍ਰਧਾਨ ਸੰਧੂ ਨੇ ਕਿਹਾ ਕਿ ਇਹ ਸਾਰੀ ਕਾਰਵਾਈ ਉੱਥੋਂ ਦੀ ਐੱਸ.ਐੱਸ.ਪੀ.ਜੋਤੀ ਯਾਦਵ ਦੀ ਮੌਜੂਦਗੀ ਵਿਚ ਹੋਈ | ਉਨ੍ਹਾਂ ਦੋਸ਼ ਲਾਇਆ ਕਿ ਜੋਤੀ ਯਾਦਵ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪਤਨੀ ਹੋਣ ਕਾਰਨ ਸਰਕਾਰ ਦੀ ਸ਼ਹਿ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੇ ਬੀਬੀਆਂ ਨੂੰ ਵੀ ਘਰਾਂ ਵਿਚ ਜਾ ਕੇ ਨਿਸ਼ਾਨਾ ਬਣਾਇਆ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਐੱਸ.ਐੱਸ.ਪੀ. ਜੋਤੀ ਯਾਦਵ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਪਰ ਆਉਣ ਵਾਲੀਆਂ ਚੋਣਾਂ ਵਿਚ ਜਨਤਾ ਇਸ ਧੱਕੇਸ਼ਾਹੀ ਦਾ ਮੰੂਹ-ਤੋੜ ਜਵਾਬ ਦੇਵੇਗੀ | ਇਸ ਮੌਕੇ ਬਲਾਕ ਪ੍ਰਧਾਨ ਪ੍ਰੇਮ ਸੋਖਲ, ਬਲਾਕ ਪ੍ਰਧਾਨ ਸੁਖਬੀਰ ਸੰਧੂ ਦਲਮੀਰ ਖੇੜਾ, ਬਲਾਕ ਪ੍ਰਧਾਨ ਸ਼ਹਿਰੀ ਪਰਮਿੰਦਰ ਸਿੰਘ ਦਲਮੀਰ ਖੇੜਾ, ਬਲਾਕ ਪ੍ਰਧਾਨ ਪਵਨ ਯੂ.ਕੇ, ਬਲਾਕ ਪ੍ਰਧਾਨ ਵਿਜੈ ਗਾਂਧੀ, ਬਲਾਕ ਪ੍ਰਧਾਨ ਸੁਖਜਿੰਦਰ ਚੀਮਾ, ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿੱਤੀ ਵਾਲਾ ਅਤੇ ਸੂਬਾ ਆਗੂ ਜੀਵਨ ਸਿੰਘ ਸੋਢੀ ਆਦਿ ਹਾਜ਼ਰ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ-ਮਾਮਲਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਘਰ ਦੇ ਬਾਹਰੋਂ ਪਾਣੀ ਵਾਲੀ ਮੋਟਰ ਚੋਰੀ <br/>
Ad Position 24