ਮੰਡੀ ਅਰਨੀਵਾਲਾ, 25 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਆਮ ਆਦਮੀ ਪਾਰਟੀ ਦੇ ਬੀ.ਸੀ ਵਿੰਗ ਵਲੋਂ ਸੰਦੀਪ ਕੰਬੋਜ ਚਿਮਨੇ ਵਾਲਾ ਨੂੰ ਬੀ.ਸੀ ਵਿੰਗ ਹਲਕਾ ਜਲਾਲਾਬਾਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ ਕੇਵਲ ਕੰਬੋਜ, ਜ਼ੈਲ ਇੰਚਾਰਜ ਅਤੇ ਬਲਾਕ ਪ੍ਰਧਾਨ ਹੈਪੀ ਸੰਧੂ ਜੌੜਕੀ, ਲਾਡੀ ਪੀ.ਏ ਦਾ ਧੰਨਵਾਦ ਕੀਤਾ | ਜਿਨ੍ਹਾਂ ਵਲੋਂ ਇਕ ਮਿਹਨਤੀ ਅਤੇ ਇਮਾਨਦਾਰ ਵਰਕਰ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ | ਸੰਦੀਪ ਕੰਬੋਜ ਚਿਮਨੇ ਵਾਲਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਹਰ ਇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦੇਣਗੇ |