ਪਰਸÉਾਰਥ ਸਭਾ ਦੇ ਮੁਫ਼ਤ ਮੈਡੀਕਲ ਕੈਂਪ 'ਚ 66 ਮਰੀਜ਼ਾਂ ਦੀ ਜਾਂਚ
ਅਜੀਤ ਡੈਸਕ
26-02-2026
ਜਲਾਲਾਬਾਦ, 25 ਫਰਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਵਿਖੇ ਕਈ ਸਾਲਾਂ ਤੋਂ ਲੋਕ ਭਲਾਈ ਲਈ ਪਰਸÉਾਰਥ ਸਭਾ ਵਲ਼ੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ 'ਚ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਲਗਾਇਆ ਗਿਆ¢ ਅੱਜ ਕੈਂਪ ਦੌਰਾਨ ਡਾ.ਓਮ ਪ੍ਰਕਾਸ਼ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਮਰੀਜ਼ਾਂ ਦਾ ਚੈੱਕਅਪ ਕੀਤਾ¢ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ¢ ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ਦੱਸਿਆ ਕਿ ਅੱਜ 66 ਮਰੀਜ਼ਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ¢ ਉਨ੍ਹਾਂ ਨੇ ਕਿਹਾ ਕਿ ਇਹ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਹਰ ਬੁੱਧਵਾਰ ਅਤੇ ਐਤਵਾਰ ਲਗਾਇਆ ਜਾਂਦਾ ਹੈ, ਜਿਸ ਦਾ ਫ਼ਾਇਦਾ ਹਜ਼ਾਰਾਂ ਦੀ ਗਿਣਤੀ ਚ ਮਰੀਜ਼ ਉਠਾ ਚੁੱਕੇ ਹਨ ਤੇ ਉਠਾ ਰਹੇ ਹਨ¢ ਉਨ੍ਹਾਂ ਕਿਹਾ ਕਿ ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਦੇ ਲੋਕ ਹਫ਼ਤੇ 'ਚ ਦੋ ਵਾਰ ਮਾਹਿਰ ਡਾਕਟਰਾਂ ਵਲ਼ੋਂ ਮੁਫ਼ਤ ਚੈੱਕਅਪ ਦਾ ਫ਼ਾਇਦਾ ਉਠਾ ਸਕਦੇ ਹਨ¢ ਇਸ ਮੌਕੇ ਪਰਸÉਾਰਥ ਸਭਾ ਦੇ ਸਰਪ੍ਰਸਤ ਅਨਿਲਦੀਪ ਨਾਗਪਾਲ, ਪ੍ਰਧਾਨ ਵਿਜੇ ਬਾਘਲਾ, ਮੀਤ ਪ੍ਰਧਾਨ ਗੁਰਚਰਨ ਕਮੀਰਿਆ, ਖ਼ਜ਼ਾਨਚੀ ਸੁਰੇਸ਼ ਚੌਹਾਨ, ਮੈਡਮ ਰਮਨ, ਰੌਬਿਨ ਵਾਟਸ, ਰਮੇਸ਼ ਰਾਠੀ 'ਤੇ ਮਾਨਿਕ ਚੌਹਾਨ ਆਦਿ ਹਾਜ਼ਰ ਸਨ ¢