16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨੈਸ਼ਨਲ ਡਿਗਰੀ ਕਾਲਜ ਵਿਖੇ ਕਰਵਾਏ ਬਲਾਕ ਪੱਧਰੀ ਖੇਡ ਮੁਕਾਬਲੇ <br/>

Ad Position 21
No active advertisement
ਨੈਸ਼ਨਲ ਡਿਗਰੀ ਕਾਲਜ ਦੇ ਜੇਤੂ ਵਿਦਿਆਰਥੀ ਕਾਲਜ ਪ੍ਰਬੰਧਕਾਂ ਨਾਲ | ਅਜੀਤ ਤਸਵੀਰ <br/> 26-02-2026
ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਵਿਖੇ ਮੇਰਾ ਨੌਜਵਾਨ ਭਾਰਤ ਵਲੋਂ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਮੇਰਾ ਨੌਜਵਾਨ ਕੇਂਦਰ ਦੇ ਸਹਾਇਕ ਪ੍ਰੋਫੈਸਰ ਅਕਵਿੰਦਰ ਕੌਰ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਮੇਰਾ ਨੌਜਵਾਨ ਭਾਰਤ ਦੇ ਨੌਜਵਾਨ ਜ਼ਿਲ੍ਹਾ ਅਧਿਕਾਰੀ ਮੋਹਿਤ ਕੁਮਾਰ ਸੈਣੀ ਅਤੇ ਸੀਨੀਅਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਅਤੇ ਸਹਾਇਕ ਸਟਾਫ਼ ਤਰਨਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ | ਇੰਨਾ ਮੁਕਾਬਲਿਆਂ ਵਿਚ ਲੜਕੀਆਂ ਅਤੇ ਲੜਕੀਆਂ ਦੀ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਲੌਂਗ ਜੰਪ, ਜੈਵਲਿਨ ਥੋ੍ਰਅ, ਡਿਸਕਸ ਥ੍ਰੋਅ, ਸ਼ਾਟਪੁੱਟ ਅਤੇ ਰੱਸਾਕਸ਼ੀ ਆਦਿ ਕਰਵਾਏ ਗਏ ਅਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਚਨਾ ਮਹਿਰੋਕ ਅਤੇ ਮੇਰਾ ਨੌਜਵਾਨ ਭਾਰਤ ਵਲੋਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਅਤੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਐਜੂਕੇਸ਼ਨ ਕੋਆਰਡੀਨੇਟਰ ਦਵਿੰਦਰ ਸਿੰਘ ਧਾਲੀਵਾਲ ਨੇ ਹਲਕੇ ਦੇ ਸਕੂਲਾਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ 4 ਮਾਰਚ ਨੂੰ ਜਲਾਲਾਬਾਦ 'ਚ ਲੋਕ ਕਰ ਸਕਣਗੇ ਸੋਮਨਾਥ ਜੋਤਿਰਲਿੰਗ ਦੇ ਦਰਸ਼ਨ <br/>
Ad Position 24