16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੁਖਪਾਲ ਸਿੰਘ ਖਹਿਰਾ ਦਾ ਘਰ ਤੋੜਨਾ ਸਰਕਾਰ ਦੇ ਬੌਖਲਾਹਟ ਦੀ ਨਿਸ਼ਾਨੀ-ਗਿੱਲ

Ad Position 21
No active advertisement
ਅਜੀਤ ਡੈਸਕ 26-02-2026
ਜ਼ੀਰਾ, 25 ਫਰਵਰੀ (ਪ੍ਰਤਾਪ ਸਿੰਘ ਹੀਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦਾ ਘਰ ਤੋੜਨਾ ਸਰਕਾਰ ਦੇ ਬੌਖਲਾਹਟ ਦੀ ਨਿਸ਼ਾਨੀ ਹੈ | ਇਹ ਪ੍ਰਗਟਾਵਾ ਗੁਰਭਗਤ ਸਿੰਘ ਗਿੱਲ ਸੂਬਾ ਜਰਨਲ-ਸਕੱਤਰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ ਤੇ ਜੋਬਨ ਪ੍ਰੀਤ ਸਿੰਘ ਗਿੱਲ ਯੂਥ ਆਗੂਆਂ ਵਲੋਂ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਸਿੱਧ ਕਰਦੀ ਹੈ ਕਿ ਸਰਕਾਰ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਹਾਰ ਵੇਖ ਕੇ ਬੌਖਲਾਹਟ 'ਚ ਕਾਂਗਰਸੀ ਆਗੂਆਂ ਦੇ ਘਰ ਤੋੜਨ 'ਤੇ ਉੱਤਰ ਆਈ ਹੈ | ਜਦ ਕਿ ਸੁਖਪਾਲ ਸਿੰਘ ਖਹਿਰਾ ਕੋਲ ਉਸ ਘਰ ਦੀ 50 ਸਾਲ ਪੁਰਾਣੀ ਰਜਿਸਟਰੀ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਸਰਕਾਰ ਦਾ ਹੱਥ ਠੋਕਾ ਬਣ ਕੇ ਉਨ੍ਹਾਂ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਅਧਿਆਪਕ ਗੁਰਨਾਥ ਸਿੰਘ ਨੇ ਬਜ਼ੁਰਗ ਖੇਡਾਂ 'ਚ ਜਿੱਤੇ ਦੋ ਸੋਨ ਤਗਮੇ <br/> ਅਗਲੀ ਖ਼ਬਰ ਐਜੂਕੇਸ਼ਨ ਕੋਆਰਡੀਨੇਟਰ ਦਵਿੰਦਰ ਸਿੰਘ ਧਾਲੀਵਾਲ ਨੇ ਹਲਕੇ ਦੇ ਸਕੂਲਾਂ ਦਾ ਕੀਤਾ ਦੌਰਾ <br/>
Ad Position 24