16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐਮ. ਆਰ. ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਲਈ ਪ੍ਰੇਰਨਾਤਮਿਕ ਭਾਸ਼ਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-02-2026
ਫ਼ਾਜ਼ਿਲਕਾ, 25 ਫਰਵਰੀ (ਅਮਰਜੀਤ ਸ਼ਰਮਾ)-ਸਥਾਨਕ ਐਮ. ਆਰ. ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਚਿਨ ਕਾਲੜਾ ਦੀ ਅਗਵਾਈ ਹੇਠ ਤੇ ਕਾਲਜ ਇੰਚਾਰਜ ਪ੍ਰੋਫ਼ੈਸਰ ਗੁਰਮਿੰਦਰ ਕੌਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੇਰਨਾਤਮਕ ਭਾਸ਼ਨ ਕਰਵਾਇਆ | ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਤੇ ਸਫਲਤਾ ਵੱਲ ਵਧਣ ਲਈ ਉਤਸ਼ਾਹਿਤ ਕਰਨਾ ਸੀ | ਇਸ ਸਮਾਗਮ 'ਚ ਡਾ. ਵਿਜੈ ਗਰੋਵਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਬਿਹਤਰ ਜ਼ਿੰਦਗੀ ਜਿਊਣ, ਸਕਾਰਾਤਮਿਕ ਸੋਚ ਅਪਣਾਉਣ ਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫ਼ੈਸਰ ਅਨੀਤਾ ਰਾਜ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਨੋਡਲ ਅਫ਼ਸਰ ਪ੍ਰੋਫ਼ੈਸਰ ਵਰਿੰਦਰ ਸਿੰਘ, ਪ੍ਰੋ. ਜਸਕਰਨ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਜਗਮੀਤ ਹਰਫ਼, ਪ੍ਰੋ. ਰਿੰਕਲ, ਪ੍ਰੋ. ਮੰਜੂ ਰਾਣੀ, ਡਾ. ਰੁਪਿੰਦਰ ਕੌਰ ਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫ਼ੈਸਰ ਸਾਹਿਬਾਨਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੇ ਅੰਤ 'ਚ ਇੰਚਾਰਜ ਪਿ੍ੰਸੀਪਲ ਪ੍ਰੋਫ਼ੈਸਰ ਗੁਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਅਜਿਹੇ ਸਮਾਗਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਟਾਹਲੀ ਵਾਲਾ ਜੱਟਾਂ ਫੁੱਟਬਾਲ ਕੱਪ 'ਚ ਮੋਹਲ਼ਾ ਪਿੰਡ ਦੀ ਟੀਮ ਰਹੀ ਜੇਤੂ <br/> ਅਗਲੀ ਖ਼ਬਰ ਸਿਵਲ ਹਸਪਤਾਲ ਫ਼ਾਜ਼ਿਲਕਾ 'ਚ ਚਮੜੀ ਦੇ ਰੋਗਾਂ ਦੇ ਮਾਹਿਰ ਦੀ ਕਮੀ ਹੋਈ ਦੂਰ, ਡਾ. ਸੌਰਭ ਨਾਰੰਗ ਹਫ਼ਤੇ 'ਚ ਦੋ ਦਿਨ ਦੇ...
Ad Position 24