16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਭਾਗ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਬੀ.ਸੀ.ਏ ਪੰਜਵੇਂ ਸਮੈਸਟਰ ਵਿਚ ਅਵੱਲ ਆਈਆਂ ਭਾਗ ਸਿੰਘ ਕਾਲਜ ਦੀਆਂ ਵਿਦਿਆਰਥਣਾਂ | ਅਜੀਤ ਤਸਵੀਰ <br/> 26-02-2026
ਅਬੋਹਰ, 25 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਅਬੋਹਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਮਿਲੀ ਜਾਣਕਾਰੀ ਅਨੁਸਾਰ ਖੁਸ਼ਵੀਰ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 87.5 ਫ਼ੀਸਦੀ ਅੰਕ ਲੈ ਕੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦ ਕਿ ਕੁਲਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 84 ਫ਼ੀਸਦੀ ਅੰਕ ਲੈ ਕੇ ਕਾਲਜ ਵਿਚ ਦੂਜਾ ਅਤੇ ਮਨਪ੍ਰੀਤ ਕੌਰ ਪੁੱਤਰੀ ਕੁਲਜੀਤ ਸਿੰਘ ਨੇ 82.25 ਫ਼ੀਸਦੀ ਅੰਕ ਲੈ ਕੇ ਕਾਲਜ ਪੱਧਰ 'ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਸਮੇਂ 'ਤੇ ਕਾਲਜ ਦੇ ਪਿ੍ੰਸੀਪਲ ਨੇ ਕਾਲਜ ਦੇ ਕੰਪਿਊਟਰ ਵਿਭਾਗ ਦੇ ਸਟਾਫ਼, ਵਿਦਿਆਰਥਣਾਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਵਿਦਿਆਰਥਣਾਂ ਦੀ ਲਗਨ ਤੇ ਸਟਾਫ਼ ਦੀ ਕਰੜੀ ਮਿਹਨਤ ਨੂੰ ਜਾਂਦਾ ਹੈ | ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਅਤੇ ਸਮੂਹ ਕਾਲਜ ਕਮੇਟੀ ਵਲੋਂ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਦੀ ਆਸ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੈਨ ਸਮਾਜ ਦੀ ਧੀ ਦੇ ਹੋਏ ਕਤਲ ਖ਼ਿਲਾਫ਼ ਸੰਘਰਸ਼ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਪੁੱਕਾ ਨੇ ਆਰਟੀਫਿਸ਼ਲ ਇੰਟੈਲੀਜੈਂਸ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਕੀਤੀ ਮੇਜ਼ਬਾਨੀ <br/>
Ad Position 24