16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੈਨ ਸਮਾਜ ਦੀ ਧੀ ਦੇ ਹੋਏ ਕਤਲ ਖ਼ਿਲਾਫ਼ ਸੰਘਰਸ਼ ਕਮੇਟੀ ਦਾ ਗਠਨ <br/>

Ad Position 21
No active advertisement
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਨਵੀਨ ਸੈਨ ਚਿਸ਼ਤੀ ਅਤੇ ਸੈਨ ਸਮਾਜ ਦੇ ਲੋਕ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 26-02-2026
ਅਬੋਹਰ, 25 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸੈਨ ਸਮਾਜ ਅਬੋਹਰ ਵਲੋਂ ਧਰਮਸ਼ਾਲਾ ਵਿਖੇ ਸੈਨ ਸਮਾਜ ਦੇ ਪ੍ਰਧਾਨ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਰਾਜਸਥਾਨ ਦੇ ਨੇੜਲੇ ਪਿੰਡ ਰਣਜੀਤਪੁਰਾ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਵਸੁੰਧਰਾ ਸੈਨ ਦੇ ਜਬਰ ਜਨਾਹ ਤੋਂ ਬਾਅਦ ਹੋਏ ਬੇਰਹਿਮੀ ਨਾਲ ਕਤਲ ਦਾ ਇਨਸਾਫ਼ ਦਿਵਾਉਣ ਲਈ ਸੈਨ ਸਮਾਜ ਸੰਘਰਸ਼ ਕਮੇਟੀ ਦਾ ਗਠਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੈਨ ਸਮਾਜ ਦੇ ਸਕੱਤਰ ਨਵੀਨ ਸੈਨ ਚਿਸ਼ਤੀ ਨੇ ਕਿਹਾ ਕਿ ਇਸ ਕਮੇਟੀ ਵਲੋਂ ਸੰਘਰਸ਼ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਜਾਂ ਮੌਤ ਦੀ ਸਜ਼ਾ ਮਿਲਣ ਤੱਕ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ | ਇਸ ਦੌਰਾਨ ਮੀਟਿੰਗ ਵਿਚ ਆਏ ਸੈਨ ਸਮਾਜ ਦੇ ਸਾਰੇ ਵਿਅਕਤੀਆਂ ਅਤੇ ਸੈਨ ਸਮਾਜ ਦੇ ਸਾਰੇ ਭਰਾਵਾਂ ਨੇ ਧੀ ਵਸੁੰਧਰਾ ਸੈਨ ਦੇ ਕਾਤਲ ਨੂੰ ਮੌਤ ਦੀ ਸਜ਼ਾ ਮਿਲਣ ਤੱਕ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24