ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਫ਼ਾਜ਼ਿਲਕਾ ਵਿਖੇ ਬੀ.ਸੀ.ਏ ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਪ੍ਰੀਖਿਆ 'ਚ ਵਧੀਆ ਪ੍ਰਦਰਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ਕੰਪਿਊਟਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਸਪੁੱਤਰੀ ਬਲਵੀਰ ਸਿੰਘ ਨੇ ਪਹਿਲਾ ਸਥਾਨ, ਪਾਯਲ ਸਪੁੱਤਰੀ ਮੁਕੇਸ਼ ਕੁਮਾਰ ਨੇ ਦੂਸਰਾ ਸਥਾਨ ਅਤੇ ਰਜਤ ਸਪੁੱਤਰ ਜਗਦੀਸ਼ ਕੁਮਾਰ ਅਤੇ ਪਲਕ ਸਪੁੱਤਰ ਰਵੀ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ |