16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

28 ਫਰਵਰੀ ਦੀ ਬਰਨਾਲਾ ਰੈਲੀ ਲਈ ਸਾਬਕਾ ਮੰਤਰੀ ਜੋਸਨ ਨੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ <br/>

Ad Position 21
No active advertisement
28 ਦੀ ਬਰਨਾਲਾ ਮੀਟਿੰਗ ਦੀਆਂ ਤਿਆਰੀਆਂ ਸੰਬੰਧੀ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਨਾਲ ਹਨ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਬਿੱਟੂ ਅਤੇ ਹੋਰ ਆਗੂ | ਅਜੀਤ ਤਸਵੀਰ <br/> 26-02-2026
ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਮਨਰੇਗਾ ਬਚਾਓ ਸੰਗਰਾਮ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਹਲਕਾ ਗਿੱਦੜਬਾਹਾ ਦੇ ਅਹੁਦੇਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਮਨੋਰਥ 28 ਫ਼ਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੇ ਵੱਡੇ ਇਕੱਠ ਸਬੰਧੀ ਰਣਨੀਤੀ ਉਲੀਕਣਾ ਅਤੇ ਵਰਕਰਾਂ ਦੀ ਲਾਮਬੰਦੀ ਕਰਨਾ ਸੀ | ਮੀਟਿੰਗ ਦੌਰਾਨ ਸਾਬਕਾ ਮੰਤਰੀ ਜੋਸਨ ਨੇ ਵੱਖ-ਵੱਖ ਇਕਾਈਆਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨਰੇਗਾ ਸਕੀਮ ਨੂੰ ਬਚਾਉਣ ਲਈ ਇਹ ਸੰਘਰਸ਼ ਬੇਹੱਦ ਜ਼ਰੂਰੀ ਹੈ | ਉਨ੍ਹਾਂ ਨੇ ਬਰਨਾਲਾ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ 'ਚ ਵਰਕਰਾਂ ਨੂੰ ਲਿਜਾਣ ਲਈ ਅਹੁਦੇਦਾਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ | ਉਨ੍ਹਾਂ ਭਰੋਸਾ ਜਤਾਇਆ ਕਿ ਗਿੱਦੜਬਾਹਾ ਅਤੇ ਮੁਕਤਸਰ ਜ਼ਿਲ੍ਹੇ ਤੋਂ ਵਰਕਰਾਂ ਦਾ ਵੱਡਾ ਕਾਫ਼ਲਾ ਇਸ ਸੰਗਰਾਮ ਵਿਚ ਸ਼ਮੂਲੀਅਤ ਕਰੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਪ੍ਰਧਾਨ ਰਾਜ ਕੁਮਾਰ ਸ਼ਰਮਾ, ਬਲਾਕ ਪ੍ਰਧਾਨ ਸਰਨਜੀਤ ਸਿੰਘ ਸੰਧੂ, ਚੇਅਰਮੈਨ ਨਰਿੰਦਰ ਕੋਣੀ, ਜਸਪ੍ਰੀਤ ਸਿੰਘ (ਪੀ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ), ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ, ਕਾਕੂ ਸਿਰਾਂਵਾਲੀ, ਭੀਨਾ ਬਰਾੜ, ਸਾਹਿਬ ਸਿੰਘ ਭੂੰਦੜ ਅਤੇ ਹਰੀ ਕੇ ਕਲਾਂ ਦੇ ਸਰਪੰਚ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਜਥੇ: ਦਦਿਆਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮੋਟਰਸਾਈਕਲ ਹਾਦਸਾਗ੍ਰਸਤ ਹੋਣ ਨਾਲ ਪਤੀ-ਪਤਨੀ ਕੰਡਿਆਲੀਆਂ ਤਾਰਾਂ ਦੀ ਲਪੇਟ 'ਚ ਆਏ, ਮਹਿਲਾ ਗੰਭੀਰ ਜ਼ਖ਼ਮੀ <br/>
Ad Position 24