ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਅਜੀਤ ਡੈਸਕ
27-02-2026
ਫ਼ਿਰੋਜ਼ਪੁਰ, 26 ਫਰਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਿਅਕਤੀ ਨੂੰ 5.50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ 'ਚ ਲਾਈਟਾਂ ਵਾਲਾ ਚੌਕ ਫ਼ਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਾਜਨ ਉਰਫ਼ ਲੱਡਾ ਪੁੱਤਰ ਸ਼ਾਮ ਲਾਲ ਵਾਸੀ ਗਲੀ ਨੰਬਰ 01, ਮਕਾਨ ਨੰਬਰ 03, ਬਸਤੀ ਸ਼ੇਖ਼ਾਂ ਵਾਲੀ ਜੋ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਵਕਤ ਵੀ ਬਿਜਲੀ ਘਰ ਰੋਡ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਉਸ 'ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ 'ਤੇ ਛਾਪੇਮਾਰੀ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ |