23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿਹਤ ਵਿਭਾਗ ਵਲੋਂ ਸੱਚਖੰਡ ਨਰਸਿੰਗ ਕਾਲਜ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਸੈਮੀਨਾਰ ਆਯੋਜਿਤ <br/>

Ad Position 21
No active advertisement
ਅਬੋਹਰ ਦੇ ਸੱਚਖੰਡ ਨਰਸਿੰਗ ਕਾਲਜ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟੈਲੀ-ਮਾਨਸ ਸੇਵਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਾਲਜ ਸਟਾਫ਼ | ਅਜੀਤ ਤਸਵੀਰ <br/> 27-02-2026
ਅਬੋਹਰ, 26 ਫਰਵਰੀ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਸੱਚਖੰਡ ਨਰਸਿੰਗ ਕਾਲਜ ਅਬੋਹਰ ਵਿਖੇ ਮਾਨਸਿਕ ਸਿਹਤ ਤੇ ਇਸ ਨਾਲ ਜੁੜੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵਧਾਉਣ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰ ਵਲੋਂ ਮਾਨਸਿਕ ਤੰਦਰੁਸਤੀ ਲਈ 'ਟੈਲੀ-ਮਾਨਸ' ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ | ਇਹ ਇਕ ਟੋਲ-ਫ੍ਰੀ ਹੈਲਪ ਲਾਈਨ ਨੰਬਰ ਹੈ, ਜੋ 24 ਘੰਟੇ ਅਤੇ 20 ਤੋਂ ਵੱਧ ਭਾਸ਼ਾਵਾਂ 'ਚ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦਾ ਹੈ | ਅਧਿਕਾਰੀਆਂ ਨੇ ਦੱਸਿਆ ਕਿ ਪੜ੍ਹਾਈ ਦੇ ਦਬਾਅ ਜਾਂ ਰਿਸ਼ਤਿਆਂ 'ਚ ਅਸਫਲਤਾ ਕਾਰਨ ਨੌਜਵਾਨਾਂ ਵਿਚ ਵੱਧ ਰਹੇ ਤਣਾਅ ਅਤੇ ਖ਼ੁਦਕੁਸ਼ੀ ਦੇ ਮਾਮਲਿਆਂ ਨੂੰ ਰੋਕਣ ਲਈ ਇਹ ਸੇਵਾ ਵਰਦਾਨ ਸਾਬਤ ਹੋ ਸਕਦੀ ਹੈ | ਸਿਹਤ ਟੀਮ ਨੇ ਦੱਸਿਆ ਕਿ ਇਸ ਸੇਵਾ ਰਾਹੀਂ ਨਸ਼ਿਆਂ ਦੀ ਵਰਤੋਂ, ਚਿੰਤਾ, ਪ੍ਰੀਖਿਆ ਦਾ ਤਣਾਅ, ਡਿਪਰੈਸ਼ਨ ਤੇ ਪਰਿਵਾਰਕ ਮੁੱਦਿਆਂ ਬਾਰੇ ਮਾਹਿਰਾਂ ਦੀ ਸਲਾਹ ਲਈ ਜਾ ਸਕਦੀ ਹੈ | ਫ਼ੋਨ ਕਰਨ ਵਾਲੇ ਮਰੀਜ਼ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਲੋੜ ਪੈਣ 'ਤੇ ਵੀਡੀਓ ਕਾਲ ਰਾਹੀਂ ਦਵਾਈਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਕਾਲਜ ਦੀ ਪਿ੍ੰਸੀਪਲ ਡਾ. ਬਲਜਿੰਦਰ ਕੌਰ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਹੀ ਕੌਂਸਲਿੰਗ ਨਾਲ ਮਾਨਸਿਕ ਰੋਗਾਂ ਦਾ ਇਲਾਜ ਸੰਭਵ ਹੈ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਕਾਲਜ ਸਟਾਫ਼ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਦੋ ਰੋਜ਼ਾ ਸਾਲਾਨਾ ਖੇਡਾਂ ਦਾ ਆਗਾਜ਼ ਅੱਜ ਤੋਂ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24