23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਦੋ ਰੋਜ਼ਾ ਸਾਲਾਨਾ ਖੇਡਾਂ ਦਾ ਆਗਾਜ਼ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 27-02-2026
ਅਬੋਹਰ, 26 ਫਰਵਰੀ (ਵਿਵੇਕ ਹੂੜੀਆ)-ਫ਼ਾਜ਼ਿਲਕਾ ਰੋਡ 'ਤੇ ਸਥਿਤ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ 27 ਫਰਵਰੀ ਤੋਂ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ | ਸਮਾਗਮ 'ਚ ਸੋਸ਼ਲ ਵੈੱਲਫੇਅਰ ਅਫ਼ਸਰ ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਇਨ੍ਹਾਂ ਖੇਡਾਂ ਦਾ ਸਮਾਪਨ 28 ਫਰਵਰੀ ਨੂੰ ਹੋਵੇਗਾ | ਚੇਅਰਮੈਨ ਡਾ. ਜੀ. ਐੱਸ. ਮਿੱਤਲ ਤੇ ਮੈਨੇਜਿੰਗ ਡਾਇਰੈਕਟਰ ਸਮੀਰ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਡਾਇਰੈਕਟਰ ਡਾ. ਸਾਹਿਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਪਿ੍ੰਸੀਪਲ ਡਾ. ਰਾਮ ਸਵਰੂਪ ਨੇ ਦੱਸਿਆ ਕਿ ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਦੀਆਂ ਹਨ | ਵਾਈਸ ਪਿ੍ੰਸੀਪਲ ਰਹੀਸ਼ ਚੰਦਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਏ. ਐੱਨ. ਐੱਮ., ਜੀ. ਐੱਨ. ਐੱਮ, ਬੀ. ਐੱਸ. ਸੀ. ਨਰਸਿੰਗ ਤੇ ਐੱਮ. ਐੱਸ. ਸੀ. ਨਰਸਿੰਗ ਦੇ ਵਿਦਿਆਰਥੀ ਹਿੱਸਾ ਲੈਣਗੇ | ਦੋ ਦਿਨਾਂ ਦੌਰਾਨ 100, 200 ਤੇ 400 ਮੀਟਰ ਦੌੜ, ਬੋਰੀ ਦੌੜ, ਸ਼ਤਰੰਜ, ਕੈਰਮ, ਨਿੰਬੂ-ਚਮਚ ਦੌੜ, ਵਾਲੀਬਾਲ ਅਤੇ ਬੈਡਮਿੰਟਨ ਵਰਗੇ ਮੁਕਾਬਲੇ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸੱਚਖੰਡ ਨਰਸਿੰਗ ਕਾਲਜ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਸੈਮੀਨਾਰ ਆਯੋਜਿਤ <br/>
Ad Position 24