ਹੈਰੋਇਨ ਸਮੇਤ 2 ਕਾਬੂ
ਅਜੀਤ ਡੈਸਕ
27-02-2026
ਫ਼ਾਜ਼ਿਲਕਾ, 26 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਹਿਰ ਬਾਧਾ ਪਟੜੀ 'ਤੇ ਗਸ਼ਤ ਕਰ ਰਹੀ ਸੀ ਤਾਂ ਮੇਨ ਰੋਡ ਵਲੋਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ | ਪੁਲਿਸ ਦੀ ਗੱਡੀ ਦੇਖ ਕੇ ਇਕ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ 'ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਦਿੱਤਾ, ਜਿਸ 'ਤੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਜੀਤ ਸਿੰਘ ਉਰਫ਼ ਸੁੱਖਾ ਪੁੱਤਰ ਕੁਲਦੀਪ ਸਿੰਘ ਵਾਸੀ ਖੁੰਦਰ ਉਤਾੜ (ਥਾਣਾ ਮਮਦੋਟ) ਤੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਪਾਲੀਵਾਲਾ ਵਜੋਂ ਹੋਈ ਹੈ | ਸੁੱਟੇ ਗਏ ਲਿਫ਼ਾਫ਼ੇ ਦੀ ਚੈਕਿੰਗ ਕਰਨ 'ਤੇ ਉਸ 'ਚੋਂ 50 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |