23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿਵਲ ਸਰਜਨ ਨੇ ਆਯੁਸ਼ਮਾਨ ਆਰੋਗਿਆ ਕੇਂਦਰ ਲਮੋਚੜ ਕਲਾਂ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ <br/>

Ad Position 21
No active advertisement
ਸਿਵਲ ਸਰਜਨ ਡਾ. ਕਵਿਤਾ ਸਿੰਘ ਨਵ-ਨਿਯੁਕਤ ਮੈਡੀਕਲ ਅਫ਼ਸਰ ਮਨਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਨਾਲ ਡਾ. ਰਿੰਕੂ ਚਾਵਲਾ ਤੇ ਹੋਰ ਅਧਿਕਾਰੀ | ਅਜੀਤ ਤਸਵੀਰ <br/> 27-02-2026
ਫ਼ਾਜ਼ਿਲਕਾ, 26 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਆਯੁਸ਼ਮਾਨ ਆਰੋਗਿਆ ਕੇਂਦਰ ਵਰਦਾਨ ਸਾਬਤ ਹੋ ਰਹੇ ਹਨ | ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਨੇ ਆਯੁਸ਼ਮਾਨ ਆਰੋਗਿਆ ਕੇਂਦਰ ਲਮੋਚੜ ਕਲਾਂ ਲਈ ਨਵ-ਨਿਯੁਕਤ ਮੈਡੀਕਲ ਅਫ਼ਸਰ ਮਨਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ | ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ 26 ਆਯੁਸ਼ਮਾਨ ਆਰੋਗਿਆ ਕੇਂਦਰ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ 46 ਤਰ੍ਹਾਂ ਦੇ ਲੈਬ ਟੈੱਸਟ ਤੇ ਲਗਪਗ 100 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਕੇਂਦਰਾਂ 'ਚ ਗਰਭਵਤੀ ਅÏਰਤਾਂ ਦਾ ਇਲਾਜ, ਟੀਕਾਕਰਨ ਤੇ ਰੇਬੀਜ਼ ਵੈਕਸੀਨ ਵਰਗੀਆਂ ਸਹੂਲਤਾਂ ਵੀ ਮੌਜੂਦ ਹਨ | ਇਸ ਮੌਕੇ ਡਾ. ਰਿੰਕੂ ਚਾਵਲਾ, ਡਾ. ਉਪਿੰਦਰ ਸਿੰਘ, ਡਾ. ਸੁਨੀਤਾ ਕੰਬੋਜ ਤੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਸਮੇਤ ਹੋਰ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਨੇ 2 ਭਗੌੜੇ ਕੀਤੇ ਕਾਬੂ <br/> ਅਗਲੀ ਖ਼ਬਰ ਸੈਣ ਸਮਾਜ ਦੇ ਲੋਕਾਂ ਨੇ ਧੀ ਵਸੁੰਧਰਾ ਨੂੰ ਇਨਸਾਫ਼ ਦਿਵਾਉਣ ਲਈ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ <br/>
Ad Position 24