23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਗੋਲਡੀ ਕੰਬੋਜ ਨੇ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਤਹਿਤ ਕਾਹਨੇ ਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

Ad Position 21
No active advertisement
ਅਜੀਤ ਡੈਸਕ 27-02-2026
ਜਲਾਲਾਬਾਦ, 26 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਢਾਣੀ ਕਾਹਨੇ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ | ਬੱਸ ਰਵਾਨਾ ਕਰਨ ਪੁੱਜੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਧਾਰਮਿਕ ਸੰਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ | ਇਸ ਯੋਜਨਾ ਤਹਿਤ ਯਾਤਰੀਆਂ ਲਈ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ 'ਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਨੈਤਿਕ ਸਿੱਖਿਆ ਇਮਤਿਹਾਨ 'ਚ ਭਾਗ <br/> ਅਗਲੀ ਖ਼ਬਰ ਫ਼ਾਜ਼ਿਲਕਾ ਦੇ ਗਾਂਧੀ ਨਗਰ 'ਚ 6 ਘਰਾਂ ਦੇ ਏ.ਸੀ. ਦਾ ਸਾਮਾਨ ਚੋਰੀ <br/>
Ad Position 24