23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਫ਼ਾਜ਼ਿਲਕਾ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/>

Ad Position 21
No active advertisement
ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਫ਼ਾਜ਼ਿਲਕਾ ਦੇ ਸਾਲਾਨਾ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 27-02-2026
ਫ਼ਾਜ਼ਿਲਕਾ, 26 ਫਰਵਰੀ (ਦਵਿੰਦਰ ਪਾਲ ਸਿੰਘ)-ਬਲਾਕ ਫ਼ਾਜ਼ਿਲਕਾ-2 ਦੇ ਵੱਕਾਰੀ ਸਕੂਲ 'ਸਰਕਾਰੀ ਪ੍ਰਾਇਮਰੀ ਸਿਟੀ ਸਕੂਲ' ਵਿਖੇ ਸਕੂਲ ਮੁਖੀ ਮੈਡਮ ਮਨਦੀਪ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਰੋਹ ਦਾ ਆਯੋਜਨ ਕੀਤਾ | ਪ੍ਰੋਗਰਾਮ 'ਚ ਸਕੂਲ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੇ ਬੜੀ ਗਰਮਜੋਸ਼ੀ ਨਾਲ ਸ਼ਮੂਲੀਅਤ ਕੀਤੀ | ਸਮਾਰੋਹ ਦੌਰਾਨ ਸਕੂਲ ਦੇ ਨਿੱਕੇ-ਨਿੱਕੇ ਬੱਚਿਆਂ ਨੇ ਗਿੱਧਾ, ਭੰਗੜਾ, ਕੋਰੀਓਗ੍ਰਾਫੀ ਤੇ ਹੋਰ ਵੰਨਗੀਆਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਤੇ ਨੈਸ਼ਨਲ ਐਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਬੱਚਿਆਂ ਦੀ ਕਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਬੁਲਾਰਿਆਂ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਆਧੁਨਿਕ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ ਕੀਤੀ | ਸਕੂਲ ਮੁਖੀ ਮੈਡਮ ਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸੀ. ਐੱਚ. ਟੀ. ਨੀਲਮ ਬਜਾਜ, ਅੰਜੂ ਰਾਣੀ, ਬੀ. ਆਰ. ਸੀ. ਸੰਦੀਪ ਗੁੰਬਰ, ਕਰਨ ਸ਼ਾਹ, ਅਨੂਪ ਕੁਮਾਰ, ਜਸਵਿੰਦਰ ਕੌਰ, ਰਿੰਪਲ ਡੋਡਾ, ਰਜਨੀ ਬਾਲਾ, ਮੀਨੂ ਰਾਣੀ, ਨੀਤੂ ਛਾਬੜਾ, ਸਪਨਾ ਅਤੇ ਜੋਤੀ ਨੇ ਅਹਿਮ ਭੂਮਿਕਾ ਨਿਭਾਈ | ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਇਸ ਮੌਕੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਲਈ ਕਣਕ ਦੀ ਫ਼ਸਲ ਸੰਬੰਧੀ ਜ਼ਰੂਰੀ ਸਲਾਹ <br/> ਅਗਲੀ ਖ਼ਬਰ ਚਾਣਕਿਆ ਸਕੂਲ 'ਚ 3 ਰੋਜ਼ਾ ਯੋਗ ਕੈਂਪ ਦਾ ਆਗਾਜ਼, ਬੱਚਿਆਂ ਨੇ ਉਤਸ਼ਾਹ ਨਾਲ ਸਿੱਖੀਆਂ ਯੋਗ ਦੀਆਂ ਕਿਰਿਆਵਾਂ <br/>
Ad Position 24