ਫ਼ਾਜ਼ਿਲਕਾ, 26 ਫਰਵਰੀ (ਅਮਰਜੀਤ ਸ਼ਰਮਾ)-ਐੱਮ. ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ 'ਸ਼ਰਾਈਬਰ ਡਾਇਨੈਮਿਕ ਡੇਅਰੀਜ਼ ਪ੍ਰਾਈਵੇਟ ਲਿਮਟਿਡ' ਵਲੋਂ ਇਕ ਵਿਸ਼ੇਸ਼ ਸਮਾਰੋਹ ਕਰਵਾਇਆ | ਇਸ ਮੌਕੇ ਸੰਸਥਾ ਵਲੋਂ ਕਾਲਜ ਦੇ 8 ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ 'ਚ ਸ਼ਾਨਦਾਰ ਪ੍ਰਦਰਸ਼ਨ ਲਈ 68,000 ਰੁਪਏ ਦੇ ਸਕਾਲਰਸ਼ਿਪ ਚੈੱਕ ਭੇਟ ਕਰਕੇ ਸਨਮਾਨਿਤ ਕੀਤਾ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਗੁਰਮਿੰਦਰ ਕੌਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਸ਼ਰਾਈਬਰ ਡਾਇਨੈਮਿਕ ਸੰਸਥਾ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਪੜ੍ਹਾਈ ਨੂੰ ਹੋਰ ਵੀ ਲਗਨ ਨਾਲ ਜਾਰੀ ਰੱਖਣਗੇ | ਇਸ ਮੌਕੇ ਪ੍ਰੋ. ਗੁਰਪ੍ਰੀਤ ਸਿੰਘ ਧਾਲੀਵਾਲ, ਪ੍ਰੋ. ਗੁਰਵਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਨਵਦੀਪ ਸਿੰਘ ਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |