23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 27-02-2026

ਜਲਾਲਾਬਾਦ, 26 ਫ਼ਰਵਰੀ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੌਜ਼ੇ ਵਾਲਾ ਤੋਂ ਚੱਕ ਗ਼ਰੀਬਾਂ ਸਾਂਦੜ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਸ਼ੱਕ ਪੈਣ 'ਤੇ ਜਦੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੁਖਮੰਦਰ ਸਿੰਘ ਉਰਫ਼ ਗੈਰੀ ਪੁੱਤਰ ਵਿਜੈ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਐੱਮ.ਆਰ. ਸਰਕਾਰੀ ਕਾਲਜ ਦੇ 8 ਵਿਦਿਆਰਥੀਆਂ ਨੂੰ ਮਿਲੀ 68 ਹਜ਼ਾਰ ਰੁਪਏ ਦੀ ਸਕਾਲਰਸ਼ਿਪ <br/>
Ad Position 24